ਦਇਆਲਾ ॥੧॥ ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥ ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥ ਰਹਾਉ ॥ ਕਰਿ ਹਰਿਹਟਿ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥ ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥੨॥ ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥ ਜਿਉ ਗੋਡਹੁ ਤਿਉ ਤੁਮ੍ਹ੍ਹ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥੩॥ ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥ ਬਸੰਤੁ ਹਿੰਡੋਲ ਮਹਲਾ ੧ ॥ ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥ ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥ ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥ ਅਖਰ ਲਿਖੇ ਸੇਈ ਹਉਂ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥ ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮ੍ਹ੍ਹ ਜਾਣਹੁ ਨਾਰੀ ॥ ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥ ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥ ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥ ਬਸੰਤੁ ਹਿੰਡੋਲ ਮਹਲਾ ੧ ॥ ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥ ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥੧॥ ਸੁਆਮੀ ਪੰਡਿਤਾ ਤੁਮ੍ਹ੍ਹ ਦੇਹੁ ਮਤੀ ॥ ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ ॥ ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥ ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਆਇਆ ॥੨॥ ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥ ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥੩॥ ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨ ਹੀ ਸੇਤੀ ਵਾਸਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥ ਬਸੰਤੁ ਹਿੰਡੋਲ ਮਹਲਾ ੧ ॥ ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥ ਕਰਿ ਕ੍ਰਿਪਾ ਹਰਿ  ਨਾਮੁ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥ ਮਤ ਭੂਲਹਿ ਰੇ ਮਨ ਚੇਤੁ ਹਰੀ ॥ ਬਿਨੁ ਗੁਰ ਮੁਕਤਿ ਨਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥ ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥ ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥ ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥ ਹਰਿ ਹਰਿ ਕਰਹਿ ਸੋ ਹਰਿ ਰੰਗਿ ਭੀਨੇ

error: Content is protected !!