ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥ ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥ ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਬਸੰਤੁ ਮਹਲਾ ੩ ਚਉਪਦੇ ਦੁਤੁਕੇਮਾਹ ਰੁਤੀ ਮਹਿ ਸਦ ਬਸੰਤੁ ॥ ਜਿਤੁ ਹਰਿਆ ਸਭੁ ਜੀਅ ਜੰਤੁ ॥ ਕਿਆ ਹਉ ਆਖਾ ਕਿਰਮ ਜੰਤੁ ॥ ਤੇਰਾ ਕਿਨੈ ਨ ਪਾਇਆ ਆਦੁ ਅੰਤੁ ॥੧॥ ਤੈ ਸਾਹਿਬ ਕੀ ਕਰਹਿ ਸੇਵ ॥ ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥ ਕਰਮੁ ਹੋਵੈ ਤਾਂ ਸੇਵਾ ਕਰੈ ॥ ਗੁਰ ਪਰਸਾਦੀ ਜੀਵਤ ਮਰੈ ॥ ਅਨਦਿਨੁ ਸਾਚੁ ਨਾਮੁ ਉਚਰੈ ॥ ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥੨॥ ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥ ਸੰਸਾਰ ਬਿਰਖ ਕਉ ਦੁਇ ਫਲ ਲਾਏ ॥ ਆਪੇ ਕਰਤਾ ਕਰੇ ਕਰਾਏ ॥ ਜੋ ਤਿਸੁ ਭਾਵੈ ਤਿਸੈ ਖਵਾਏ ॥੩॥ ਨਾਨਕ ਜਿਸ ਨੋ ਨਦਰਿ ਕਰੇਇ ॥ ਅੰਮ੍ਰਿਤ ਨਾਮੁ ਆਪੇ ਦੇਇ ॥ ਬਿਖਿਆ ਕੀ ਬਾਸਨਾ ਮਨਹ ਕਰੇਇ ॥ ਅਪਣਾ ਭਾਣਾ ਆਪਿ ਕਰੇਇ ॥੪॥੧॥ ਬਸੰਤੁ ਮਹਲਾ ੩ ॥ ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥ ਦਇਆ ਕਰਹੁ ਪ੍ਰਭ ਦੀਨ ਦਇਆਲਾ ॥ ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥ ਜਿਉ ਭਾਵੈ ਤਿਉ ਰਾਖੈ ਸੋਇ ॥੧॥ ਗੁਰ ਗੋਪਾਲ ਮੇਰੈ ਮਨਿ ਭਾਏ ॥ ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥੧॥ ਰਹਾਉ ॥ ਇਹੁ ਮਨੁ ਲੋਭੀ ਲੋਭਿ ਲੁਭਾਨਾ ॥ ਰਾਮ ਬਹੁੜਿ ਬਹੁਰਿ ਪਛੁਤਾਨਾ ॥ ਬਿਛੁਰਤ ਮਿਲਾਇ ਗੁਰ ਸੇਵਾ ਲਾਗੇ ॥ ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥ ਪਉਣ ਪਾਣੀ ਕੀ ਇਹ ਦੇਹ ਸਰੀਰਾ ॥ ਹਉਮੈ ਰੋਗੁ ਕਠਿਨ ਤਨਿ ਪੀਰਾ ॥ ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥ ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥੩॥ ਚਾਰਿ ਨਦੀਆ ਅਗਨੀ ਤਨਿ ਚਾਰੇ ॥ ਤ੍ਰਿਸਨਾ ਜਲਤ ਜਲੇ ਅਹੰਕਾਰੇ ॥ ਗੁਰਿ ਰਾਖੇ ਵਡਭਾਗੀ ਤਾਰੇ ॥ ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥ ਬਸੰਤੁ ਮਹਲਾ ੩ ॥ ਹਰਿ ਸੇਵੇ ਸੋ ਹਰਿ ਕਾ ਲੋਗੁ ॥ ਸਾਚੁ ਸਹਜੁ ਕਦੇ ਨ ਹੋਵੈ ਸੋਗੁ ॥ ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥ ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥ ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥ ਸਾਚੁ ਸਮ੍ਹ੍ਹਾਲਹਿ ਸਾਚਿ ਸਮਾਹਿ ॥੧॥ ਰਹਾਉ ॥ ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥ ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥ ਹਰਿ ਆਪੇ ਜਨ ਲੀਏ ਲਾਇ ॥ ਤਿਨ ਸਦਾ ਸੁਖੁ ਹੈ ਤਿਲੁ

error: Content is protected !!