ਗਵਾਈ ਵਿਚਹੁ ਝੂਠੁ ਭਰਾਂਤਿ ॥ ਪਰਪੰਚ ਵੇਖਿ ਰਹਿਆ ਵਿਸਮਾਦੁ ॥ ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥ ਆਪੇ ਕਰਤਾ ਸਭਿ ਰਸ ਭੋਗ ॥ ਜੋ ਕਿਛੁ ਕਰੇ ਸੋਈ ਪਰੁ ਹੋਗ ॥ ਵਡਾ ਦਾਤਾ ਤਿਲੁ ਨ ਤਮਾਇ ॥ ਨਾਨਕ ਮਿਲੀਐ ਸਬਦੁ ਕਮਾਇ ॥੪॥੬॥ ਬਸੰਤੁ ਮਹਲਾ ੩ ॥ ਪੂਰੈ ਭਾਗਿ ਸਚੁ ਕਾਰ ਕਮਾਵੈ ॥ ਏਕੋ ਚੇਤੈ ਫਿਰਿ ਜੋਨਿ ਨ ਆਵੈ ॥ ਸਫਲ ਜਨਮੁ ਇਸੁ ਜਗ ਮਹਿ ਆਇਆ ॥ ਸਾਚਿ ਨਾਮਿ ਸਹਜਿ ਸਮਾਇਆ ॥੧॥ ਗੁਰਮੁਖਿ ਕਾਰ ਕਰਹੁ ਲਿਵ ਲਾਇ ॥ ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥੧॥ ਰਹਾਉ ॥ ਤਿਸੁ ਜਨ ਕੀ ਹੈ ਸਾਚੀ ਬਾਣੀ ॥ ਗੁਰ ਕੈ ਸਬਦਿ ਜਗ ਮਾਹਿ ਸਮਾਣੀ ॥ ਚਹੁ ਜੁਗ ਪਸਰੀ ਸਾਚੀ ਸੋਇ ॥ ਨਾਮਿ ਰਤਾ ਜਨੁ ਪਰਗਟੁ ਹੋਇ ॥੨॥ ਇਕਿ ਸਾਚੈ ਸਬਦਿ ਰਹੇ ਲਿਵ ਲਾਇ ॥ ਸੇ ਜਨ ਸਾਚੇ ਸਾਚੈ ਭਾਇ ॥ ਸਾਚੁ ਧਿਆਇਨਿ ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥੩॥ ਏਕੋ ਕਰਤਾ ਅਵਰੁ ਨ ਕੋਇ ॥ ਗੁਰ ਸਬਦੀ ਮੇਲਾਵਾ ਹੋਇ ॥ ਜਿਨਿ ਸਚੁ ਸੇਵਿਆ ਤਿਨਿ ਰਸੁ ਪਾਇਆ ॥ ਨਾਨਕ ਸਹਜੇ ਨਾਮਿ ਸਮਾਇਆ ॥੪॥੭॥ ਬਸੰਤੁ ਮਹਲਾ ੩ ॥ ਭਗਤਿ ਕਰਹਿ ਜਨ ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥ ਹਰਿ ਸੇਤੀ ਸਦ ਰਹਹਿ ਲਿਵ ਲਾਇ ॥ ਪੂਰੈ ਸਤਿਗੁਰਿ ਦੀਆ ਬੁਝਾਇ ॥੧॥ ਦਾਸਾ ਕਾ ਦਾਸੁ ਵਿਰਲਾ ਕੋਈ ਹੋਇ ॥ ਊਤਮ ਪਦਵੀ ਪਾਵੈ ਸੋਇ ॥੧॥ ਰਹਾਉ ॥ ਏਕੋ ਸੇਵਹੁ ਅਵਰੁ ਨ ਕੋਇ ॥ ਜਿਤੁ ਸੇਵਿਐ ਸਦਾ ਸੁਖੁ ਹੋਇ ॥ ਨਾ ਓਹੁ ਮਰੈ ਨ ਆਵੈ ਜਾਇ ॥ ਤਿਸੁ ਬਿਨੁ ਅਵਰੁ ਸੇਵੀ ਕਿਉ ਮਾਇ ॥੨॥ ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥ ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਮਨੁ ਨਿਰਮਲੁ ਨਿਰਮਲ ਸਚੁ ਸੋਇ ॥੩॥ ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ ॥ ਸਾਚ ਸਬਦਿ ਪ੍ਰਭੁ ਏਕੁ ਸਿਞਾਣੁ ॥ ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥ ਨਾਨਕ ਨਾਮਿ ਰਤੇ ਸਚੁ ਸੋਇ ॥੪॥੮॥ ਬਸੰਤੁ ਮਹਲਾ ੩ ॥ ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥ ਸਾਚੀ ਬਾਣੀ ਨਾਮ ਪਿਆਰੁ ॥ ਮਨਮੁਖ ਭੂਲੇ ਕਾਹੇ ਆਏ ॥ ਨਾਮਹੁ ਭੂਲੇ ਜਨਮੁ ਗਵਾਏ ॥੧॥ ਜੀਵਤ ਮਰੈ ਮਰਿ ਮਰਣੁ ਸਵਾਰੈ ॥ ਗੁਰ ਕੈ ਸਬਦਿ ਸਾਚੁ ਉਰ ਧਾਰੈ ॥੧॥ ਰਹਾਉ ॥ ਗੁਰਮੁਖਿ ਸਚੁ ਭੋਜਨੁ ਪਵਿਤ੍ਰ ਸਰੀਰਾ ॥ ਮਨੁ ਨਿਰਮਲੁ ਸਦ ਗੁਣੀ ਗਹੀਰਾ ॥ ਜੰਮੈ ਮਰੈ ਨ ਆਵੈ ਜਾਇ ॥ ਗੁਰ ਪਰਸਾਦੀ ਸਾਚਿ ਸਮਾਇ ॥੨॥ ਸਾਚਾ ਸੇਵਹੁ ਸਾਚੁ ਪਛਾਣੈ ॥ ਗੁਰ ਕੈ ਸਬਦਿ