ਹਰਿ ਦਰਿ ਨੀਸਾਣੈ ॥ ਦਰਿ ਸਾਚੈ ਸਚੁ ਸੋਭਾ ਹੋਇ ॥ ਨਿਜ ਘਰਿ ਵਾਸਾ ਪਾਵੈ ਸੋਇ ॥੩॥ ਆਪਿ ਅਭੁਲੁ ਸਚਾ ਸਚੁ ਸੋਇ ॥ ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥ ਸਾਚਾ ਸੇਵਹੁ ਸਾਚੀ ਬਾਣੀ ॥ ਨਾਨਕ ਨਾਮੇ ਸਾਚਿ ਸਮਾਣੀ ॥੪॥੯॥ ਬਸੰਤੁ ਮਹਲਾ ੩ ॥ ਬਿਨੁ ਕਰਮਾ ਸਭ ਭਰਮਿ ਭੁਲਾਈ ॥ ਮਾਇਆ ਮੋਹਿ ਬਹੁਤੁ ਦੁਖੁ ਪਾਈ ॥ ਮਨਮੁਖ ਅੰਧੇ ਠਉਰ ਨ ਪਾਈ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥ ਹੁਕਮੁ ਮੰਨੇ ਸੋ ਜਨੁ ਪਰਵਾਣੁ ॥ ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ ॥ ਸਾਚਿ ਰਤੇ ਜਿਨ੍ਹ੍ਹਾ ਧੁਰਿ ਲਿਖਿ ਪਾਇਆ ॥ ਹਰਿ ਕਾ ਨਾਮੁ ਸਦਾ ਮਨਿ ਭਾਇਆ ॥ ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥ ਜੋਤੀ ਜੋਤਿ ਮਿਲਾਏ ਸੋਇ ॥੨॥ ਏਕੁ ਨਾਮੁ ਤਾਰੇ ਸੰਸਾਰੁ ॥ ਗੁਰ ਪਰਸਾਦੀ ਨਾਮ ਪਿਆਰੁ ॥ ਬਿਨੁ ਨਾਵੈ ਮੁਕਤਿ ਕਿਨੈ ਨ ਪਾਈ ॥ ਪੂਰੇ ਗੁਰ ਤੇ ਨਾਮੁ ਪਲੈ ਪਾਈ ॥੩॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਸਤਿਗੁਰ ਸੇਵਾ ਨਾਮੁ ਦ੍ਰਿੜ੍ਹ੍ਹਾਏ ॥ ਜਿਨ ਇਕੁ ਜਾਤਾ ਸੇ ਜਨ ਪਰਵਾਣੁ ॥ ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦॥ ਬਸੰਤੁ ਮਹਲਾ ੩ ॥ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਆਪੇ ਆਪਿ ਵਸੈ ਮਨਿ ਆਏ ॥ ਨਿਹਚਲ ਮਤਿ ਸਦਾ ਮਨ ਧੀਰ ॥ ਹਰਿ ਗੁਣ ਗਾਵੈ ਗੁਣੀ ਗਹੀਰ ॥੧॥ ਨਾਮਹੁ ਭੂਲੇ ਮਰਹਿ ਬਿਖੁ ਖਾਇ ॥ ਬ੍ਰਿਥਾ ਜਨਮੁ ਫਿਰਿ ਆਵਹਿ ਜਾਹਿਂ ॥੧॥ ਰਹਾਉ ॥ ਬਹੁ ਭੇਖ ਕਰਹਿ ਮਨਿ ਸਾਂਤਿ ਨ ਹੋਇ ॥ ਬਹੁ ਅਭਿਮਾਨਿ ਅਪਣੀ ਪਤਿ ਖੋਇ ॥ ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥ ਬਾਹਰਿ ਜਾਦਾ ਘਰ ਮਹਿ ਆਣਿਆ ॥੨॥ ਘਰ ਮਹਿ ਵਸਤੁ ਅਗਮ ਅਪਾਰਾ ॥ ਗੁਰਮੁਖਿ ਖੋਜਹਿ ਸਬਦਿ ਬੀਚਾਰਾ ॥ ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥ ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥ ਆਪਿ ਕਰੇ ਕਿਛੁ ਕਰਣੁ ਨ ਜਾਇ ॥ ਆਪੇ ਭਾਵੈ ਲਏ ਮਿਲਾਇ ॥ ਤਿਸ ਤੇ ਨੇੜੈ ਨਾਹੀ ਕੋ ਦੂਰਿ ॥ ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥ ਬਸੰਤੁ ਮਹਲਾ ੩ ॥ ਗੁਰ ਸਬਦੀ ਹਰਿ ਚੇਤਿ ਸੁਭਾਇ ॥ ਰਾਮ ਨਾਮ ਰਸਿ ਰਹੈ ਅਘਾਇ ॥ ਕੋਟ ਕੋਟੰਤਰ ਕੇ ਪਾਪ ਜਲਿ ਜਾਹਿ ॥ ਜੀਵਤ ਮਰਹਿ ਹਰਿ ਨਾਮਿ ਸਮਾਹਿ ॥੧॥ ਹਰਿ ਕੀ ਦਾਤਿ ਹਰਿ ਜੀਉ ਜਾਣੈ ॥ ਗੁਰ ਕੈ ਸਬਦਿ ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥੧॥ ਰਹਾਉ ॥ ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥ ਬਹੁ ਸੰਜਮਿ ਸਾਂਤਿ ਨ ਪਾਵੈ ਕੋਇ ॥ ਗੁਰਮਤਿ ਨਾਮੁ ਪਰਾਪਤਿ ਹੋਇ ॥ ਵਡਭਾਗੀ ਹਰਿ ਪਾਵੈ ਸੋਇ ॥੨॥ ਕਲਿ ਮਹਿ

error: Content is protected !!