ਰਾਮ ਨਾਮੁ ਵਡਿਆਈ ॥ ਗੁਰ ਪੂਰੇ ਤੇ ਪਾਇਆ ਜਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥ ਬਿਨੁ ਨਾਵੈ ਹਉਮੈ ਜਲਿ ਜਾਈ ॥੩॥ ਵਡਭਾਗੀ ਹਰਿ ਨਾਮੁ ਬੀਚਾਰਾ ॥ ਛੂਟੈ ਰਾਮ ਨਾਮਿ ਦੁਖੁ ਸਾਰਾ ॥ ਹਿਰਦੈ ਵਸਿਆ ਸੁ ਬਾਹਰਿ ਪਸਾਰਾ ॥ ਨਾਨਕ ਜਾਣੈ ਸਭੁ ਉਪਾਵਣਹਾਰਾ ॥੪॥੧੨॥ ਬਸੰਤੁ ਮਹਲਾ ੩ ਇਕ ਤੁਕੇ ॥ ਤੇਰਾ ਕੀਆ ਕਿਰਮ ਜੰਤੁ ॥ ਦੇਹਿ ਤ ਜਾਪੀ ਅਨਦਿਨੁ ਮੰਤੁ ॥੧॥ ਗੁਣ ਆਖਿ ਵੀਚਾਰੀ ਮੇਰੀ ਮਾਇ ॥ ਹਰਿ ਜਪਿ ਹਰਿ ਕੈ ਲਗਉ ਪਾਇ ॥੧॥ ਰਹਾਉ ॥ ਗੁਰ ਪ੍ਰਸਾਦਿ ਲਾਗਹੁ ਨਾਮ ਸੁਆਦਿ ॥ ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥੨॥ ਗੁਰਿ ਕਿਰਪਾ ਕੀਨ੍ਹ੍ਹੀ ਚੂਕਾ ਅਭਿਮਾਨੁ ॥ ਸਹਜ ਭਾਇ ਪਾਇਆ ਹਰਿ ਨਾਮੁ ॥੩॥ ਊਤਮੁ ਊਚਾ ਸਬਦ ਕਾਮੁ ॥ ਨਾਨਕੁ ਵਖਾਣੈ ਸਾਚੁ ਨਾਮੁ ॥੪॥੧॥੧੩॥ ਬਸੰਤੁ ਮਹਲਾ ੩ ॥ ਬਨਸਪਤਿ ਮਉਲੀ ਚੜਿਆ ਬਸੰਤੁ ॥ ਇਹੁ ਮਨੁ ਮਉਲਿਆ ਸਤਿਗੁਰ ਸੰਗਿ ॥੧॥ ਤੁਮ੍ਹ੍ਹ ਸਾਚੁ ਧਿਆਵਹੁ ਮੁਗਧ ਮਨਾ ॥ ਤਾਂ ਸੁਖੁ ਪਾਵਹੁ ਮੇਰੇ ਮਨਾ ॥੧॥ ਰਹਾਉ ॥ ਇਤੁ ਮਨਿ ਮਉਲਿਐ ਭਇਆ ਅਨੰਦੁ ॥ ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥੨॥ ਏਕੋ ਏਕੁ ਸਭੁ ਆਖਿ ਵਖਾਣੈ ॥ ਹੁਕਮੁ ਬੂਝੈ ਤਾਂ ਏਕੋ ਜਾਣੈ ॥੩॥ ਕਹਤ ਨਾਨਕੁ ਹਉਮੈ ਕਹੈ ਨ ਕੋਇ ॥ ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ ॥੪॥੨॥੧੪॥ ਬਸੰਤੁ ਮਹਲਾ ੩ ॥ ਸਭਿ ਜੁਗ ਤੇਰੇ ਕੀਤੇ ਹੋਏ ॥ ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥੧॥ ਹਰਿ ਜੀਉ ਆਪੇ ਲੈਹੁ ਮਿਲਾਇ ॥ ਗੁਰ ਕੈ ਸਬਦਿ ਸਚ ਨਾਮਿ ਸਮਾਇ ॥੧॥ ਰਹਾਉ ॥ ਮਨਿ ਬਸੰਤੁ ਹਰੇ ਸਭਿ ਲੋਇ ॥ ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥੨॥ ਸਦਾ ਬਸੰਤੁ ਗੁਰ ਸਬਦੁ ਵੀਚਾਰੇ ॥ ਰਾਮ ਨਾਮੁ ਰਾਖੈ ਉਰ ਧਾਰੇ ॥੩॥ ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥ ਬਸੰਤੁ ਮਹਲਾ ੩ ॥ ਤਿਸੁ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥ ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥ ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥੨॥ ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥ ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥ ਬਸੰਤੁ ਮਹਲਾ ੩ ॥ ਬਸੰਤੁ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ