ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥੨॥ ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ ॥ ਜਨਮ ਮਰਣ ਦੋਊ ਦੁਖ ਭਾਗੇ ॥੩॥ ਭਗਤ ਜਨਾ ਕਉ ਹਰਿ ਕਿਰਪਾ ਧਾਰੀ ॥ ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥੪॥੨॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਬਸੰਤੁ ਹਿੰਡੋਲ ਮਹਲਾ ੪ ਘਰੁ ੨ ॥ ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥ ਸਤਿਗੁਰੁ ਮਿਲੈ ਤ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ ॥੧॥ ਮਾਧਉ ਸਾਧੂ ਜਨ ਦੇਹੁ ਮਿਲਾਇ ॥ ਦੇਖਤ ਦਰਸੁ ਪਾਪ ਸਭਿ ਨਾਸਹਿ ਪਵਿਤ੍ਰ ਪਰਮ ਪਦੁ ਪਾਇ ॥੧॥ ਰਹਾਉ ॥ ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ ॥ ਗੁਰਮਤਿ ਖੋਜ ਪਰੇ ਤਬ ਪਕਰੇ ਧਨੁ ਸਾਬਤੁ ਰਾਸਿ ਉਬਰਿਆ ॥੨॥ ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ ॥ ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧੇਰੁ ਗਵਾਇਆ ॥੩॥ ਜਗੰਨਾਥ ਜਗਦੀਸ ਗੁਸਾਈ ਕਰਿ ਕਿਰਪਾ ਸਾਧੁ ਮਿਲਾਵੈ ॥ ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥੪॥੧॥੩॥ ਬਸੰਤੁ ਹਿੰਡੋਲ ਮਹਲਾ ੪॥ ਤੁਮ੍ਹ੍ਹ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥ ਹਰਿ ਦੀਨ ਦਇਆਲ ਕਰਹੁ ਪ੍ਰਭ ਕਿਰਪਾ ਗੁਰ ਸਤਿਗੁਰ ਚਰਣ ਹਮ ਬਨਛੇ ॥੧॥ ਗੋਬਿੰਦ ਜੀਉ ਸਤਸੰਗਤਿ ਮੇਲਿ ਕਰਿ ਕ੍ਰਿਪਛੇ ॥ ਜਨਮ ਜਨਮ ਕੇ ਕਿਲਵਿਖ ਮਲੁ ਭਰਿਆ ਮਿਲਿ ਸੰਗਤਿ ਕਰਿ ਪ੍ਰਭ ਹਨਛੇ ॥੧॥ ਰਹਾਉ ॥ ਤੁਮ੍ਹ੍ਹਰਾ ਜਨੁ ਜਾਤਿ ਅਵਿਜਾਤਾ ਹਰਿ ਜਪਿਓ ਪਤਿਤ ਪਵੀਤਛੇ ॥ ਹਰਿ ਕੀਓ ਸਗਲ ਭਵਨ ਤੇ ਊਪਰਿ ਹਰਿ ਸੋਭਾ ਹਰਿ ਪ੍ਰਭ ਦਿਨਛੇ ॥੨॥ ਜਾਤਿ ਅਜਾਤਿ ਕੋਈ ਪ੍ਰਭ ਧਿਆਵੈ ਸਭਿ ਪੂਰੇ ਮਾਨਛ ਤਿਨਛੇ ॥ ਸੇ ਧੰਨਿ ਵਡੇ ਵਡ ਪੂਰੇ ਹਰਿ ਜਨ ਜਿਨ੍ਹ੍ਹ ਹਰਿ ਧਾਰਿਓ ਹਰਿ ਉਰਛੇ ॥੩॥ ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ ਮਿਲਛੇ ॥ ਜਨ ਨਾਨਕ ਗੁਰੁ ਪਾਇਆ ਹਰਿ ਤੂਠੇ ਹਮ ਕੀਏ ਪਤਿਤ ਪਵੀਤਛੇ ॥੪॥੨॥੪॥ ਬਸੰਤੁ ਹਿੰਡੋਲ ਮਹਲਾ ੪ ॥ ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥ ਜਿਉ ਬਾਰਿਕੁ ਰਸਕਿ ਪਰਿਓ ਥਨਿ ਮਾਤਾ ਥਨਿ ਕਾਢੇ ਬਿਲਲ ਬਿਲਲੀਧੇ ॥੧॥ ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥ ਵਡੈ ਭਾਗਿ ਗੁਰੁ