ੴ ਸਤਿਗੁਰ ਪ੍ਰਸਾਦਿ ॥

ਰਾਗੁ ਬਸੰਤੁ ਮਹਲਾ ੫ ਘਰੁ ੧ ਦੁਤੁਕੇ ॥ ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥ ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ ॥੧॥ ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ੍ਹ੍ਹ ਬੇਅੰਤ ॥੧॥ ਰਹਾਉ ॥ ਆਜੁ ਹਮਾਰੈ ਬਨੇ ਫਾਗ ॥ ਪ੍ਰਭ ਸੰਗੀ ਮਿਲਿ ਖੇਲਨ ਲਾਗ ॥ ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥ ਮਨੁ ਤਨੁ ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥ ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥੩॥ ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥ ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥ ਬਸੰਤੁ ਮਹਲਾ ੫ ॥ ਹਟਵਾਣੀ ਧਨ ਮਾਲ ਹਾਟੁ ਕੀਤੁ ॥ ਜੂਆਰੀ ਜੂਐ ਮਾਹਿ ਚੀਤੁ ॥ ਅਮਲੀ ਜੀਵੈ ਅਮਲੁ ਖਾਇ ॥ ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥੧॥ ਅਪਨੈ ਰੰਗਿ ਸਭੁ ਕੋ ਰਚੈ ॥ ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥੧॥ ਰਹਾਉ ॥ ਮੇਘ ਸਮੈ ਮੋਰ ਨਿਰਤਿਕਾਰ ॥ ਚੰਦ ਦੇਖਿ ਬਿਗਸਹਿ ਕਉਲਾਰ ॥ ਮਾਤਾ ਬਾਰਿਕ ਦੇਖਿ ਅਨੰਦ ॥ ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥੨॥ ਸਿੰਘ ਰੁਚੈ ਸਦ ਭੋਜਨੁ ਮਾਸ ॥ ਰਣੁ ਦੇਖਿ ਸੂਰੇ ਚਿਤ ਉਲਾਸ ॥ ਕਿਰਪਨ ਕਉ ਅਤਿ ਧਨ ਪਿਆਰੁ ॥ ਹਰਿ ਜਨ ਕਉ ਹਰਿ ਹਰਿ ਆਧਾਰੁ ॥੩॥ ਸਰਬ ਰੰਗ ਇਕ ਰੰਗ ਮਾਹਿ ॥ ਸਰਬ ਸੁਖਾ ਸੁਖ ਹਰਿ ਕੈ ਨਾਇ ॥ ਤਿਸਹਿ ਪਰਾਪਤਿ ਇਹੁ ਨਿਧਾਨੁ ॥ ਨਾਨਕ ਗੁਰੁ ਜਿਸੁ ਕਰੇ ਦਾਨੁ ॥੪॥੨॥ ਬਸੰਤੁ ਮਹਲਾ ੫ ॥ ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥ ਤਿਸੁ ਬਸੰਤੁ ਜਿਸੁ ਗੁਰੁ ਦਇਆਲੁ ॥ ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥ ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥੧॥ ਗ੍ਰਿਹਿ ਤਾ ਕੇ ਬਸੰਤੁ ਗਨੀ ॥ ਜਾ ਕੈ ਕੀਰਤਨੁ ਹਰਿ ਧੁਨੀ ॥੧॥ ਰਹਾਉ ॥ ਪ੍ਰੀਤਿ ਪਾਰਬ੍ਰਹਮ ਮਉਲੁ ਮਨਾ ॥ ਗਿਆਨੁ ਕਮਾਈਐ ਪੂਛਿ ਜਨਾਂ ॥ ਸੋ ਤਪਸੀ ਜਿਸੁ ਸਾਧਸੰਗੁ ॥ ਸਦ ਧਿਆਨੀ ਜਿਸੁ ਗੁਰਹਿ ਰੰਗੁ ॥੨॥ ਸੋ ਨਿਰਭਉ ਜਿਨ੍ਹ੍ਹ ਭਉ ਪਇਆ ॥ ਸੋ ਸੁਖੀਆ ਜਿਸੁ ਭ੍ਰਮੁ ਗਇਆ ॥ ਸੋ ਇਕਾਂਤੀ ਜਿਸੁ ਰਿਦਾ ਥਾਇ ॥ ਸੋਈ ਨਿਹਚਲੁ ਸਾਚ ਠਾਇ ॥੩॥ ਏਕੋ ਖੋਜੈ ਏਕ ਪ੍ਰੀਤਿ ॥ ਦਰਸਨ ਪਰਸਨ ਹੀਤ ਚੀਤਿ ॥ ਹਰਿ ਰੰਗ ਰੰਗਾ ਸਹਜਿ ਮਾਣੁ ॥ ਨਾਨਕ ਦਾਸ ਤਿਸੁ ਜਨ

error: Content is protected !!