ਜਾਵੈ ॥੧॥ ਰਹਾਉ ॥ ਸੇ ਧਨਵੰਤ ਜਿਨ ਹਰਿ ਪ੍ਰਭੁ ਰਾਸਿ ॥ ਕਾਮ ਕ੍ਰੋਧ ਗੁਰ ਸਬਦਿ ਨਾਸਿ ॥ ਭੈ ਬਿਨਸੇ ਨਿਰਭੈ ਪਦੁ ਪਾਇਆ ॥ ਗੁਰ ਮਿਲਿ ਨਾਨਕਿ ਖਸਮੁ ਧਿਆਇਆ ॥੨॥ ਸਾਧਸੰਗਤਿ ਪ੍ਰਭਿ ਕੀਓ ਨਿਵਾਸ ॥ ਹਰਿ ਜਪਿ ਜਪਿ ਹੋਈ ਪੂਰਨ ਆਸ ॥ ਜਲਿ ਥਲਿ ਮਹੀਅਲਿ ਰਵਿ ਰਹਿਆ ॥ ਗੁਰ ਮਿਲਿ ਨਾਨਕਿ ਹਰਿ ਹਰਿ ਕਹਿਆ ॥੩॥ ਅਸਟ ਸਿਧਿ ਨਵ ਨਿਧਿ ਏਹ ॥ ਕਰਮਿ ਪਰਾਪਤਿ ਜਿਸੁ ਨਾਮੁ ਦੇਹ ॥ ਪ੍ਰਭ ਜਪਿ ਜਪਿ ਜੀਵਹਿ ਤੇਰੇ ਦਾਸ ॥ ਗੁਰ ਮਿਲਿ ਨਾਨਕ ਕਮਲ ਪ੍ਰਗਾਸ ॥੪॥੧੩॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਬਸੰਤੁ ਮਹਲਾ ੫ ਘਰੁ ੧ ਚਉਪਦੇ ਇਕਤੁਕੇ ਘਰੁ ੧॥ ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥ ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥ ਜਿਤੁ ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥ ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮ੍ਹ੍ਹਾਲਿਆ ॥੨॥ ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ ॥੩॥ ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥ ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥ ਬਸੰਤੁ ਮਹਲਾ ੫ ॥ ਕਿਲਬਿਖ ਬਿਨਸੇ ਗਾਇ ਗੁਨਾ ॥ ਅਨਦਿਨ ਉਪਜੀ ਸਹਜ ਧੁਨਾ ॥੧॥ ਮਨੁ ਮਉਲਿਓ ਹਰਿ ਚਰਨ ਸੰਗਿ ॥ ਕਰਿ ਕਿਰਪਾ ਸਾਧੂ ਜਨ ਭੇਟੇ ਨਿਤ ਰਾਤੋ ਹਰਿ ਨਾਮ ਰੰਗਿ ॥੧॥ ਰਹਾਉ ॥ ਕਰਿ ਕਿਰਪਾ ਪ੍ਰਗਟੇ ਗੋੁਪਾਲ ॥ ਲੜਿ ਲਾਇ ਉਧਾਰੇ ਦੀਨ ਦਇਆਲ ॥੨॥ ਇਹੁ ਮਨੁ ਹੋਆ ਸਾਧ ਧੂਰਿ ॥ ਨਿਤ ਦੇਖੈ ਸੁਆਮੀ ਹਜੂਰਿ ॥੩॥ ਕਾਮ ਕ੍ਰੋਧ ਤ੍ਰਿਸਨਾ ਗਈ ॥ ਨਾਨਕ ਪ੍ਰਭ ਕਿਰਪਾ ਭਈ ॥੪॥੨॥੧੫॥ ਬਸੰਤੁ ਮਹਲਾ ੫ ॥ ਰੋਗ ਮਿਟਾਏ ਪ੍ਰਭੂ ਆਪਿ ॥ ਬਾਲਕ ਰਾਖੇ ਅਪਨੇ ਕਰਿ ਥਾਪਿ ॥੧॥ ਸਾਂਤਿ ਸਹਜ ਗ੍ਰਿਹਿ ਸਦ ਬਸੰਤੁ ॥ ਗੁਰ ਪੂਰੇ ਕੀ ਸਰਣੀ ਆਏ ਕਲਿਆਣ ਰੂਪ ਜਪਿ ਹਰਿ ਹਰਿ ਮੰਤੁ ॥੧॥ ਰਹਾਉ ॥ ਸੋਗ ਸੰਤਾਪ ਕਟੇ ਪ੍ਰਭਿ ਆਪਿ ॥ ਗੁਰ ਅਪੁਨੇ ਕਉ ਨਿਤ ਨਿਤ ਜਾਪਿ ॥੨॥ ਜੋ ਜਨੁ ਤੇਰਾ ਜਪੇ ਨਾਉ ॥ ਸਭਿ ਫਲ ਪਾਏ ਨਿਹਚਲ ਗੁਣ ਗਾਉ ॥੩॥ ਨਾਨਕ ਭਗਤਾ ਭਲੀ ਰੀਤਿ ॥ ਸੁਖਦਾਤਾ ਜਪਦੇ ਨੀਤ ਨੀਤਿ ॥੪॥੩॥੧੬॥ ਬਸੰਤੁ ਮਹਲਾ ੫ ॥ ਹੁਕਮੁ ਕਰਿ ਕੀਨ੍ਹ੍ਹੇ ਨਿਹਾਲ ॥ ਅਪਨੇ ਸੇਵਕ ਕਉ ਭਇਆ ਦਇਆਲੁ ॥੧॥ ਗੁਰਿ ਪੂਰੈ ਸਭੁ ਪੂਰਾ ਕੀਆ ॥ ਅੰਮ੍ਰਿਤ ਨਾਮੁ ਰਿਦ ਮਹਿ ਦੀਆ ॥੧॥ ਰਹਾਉ ॥ ਕਰਮੁ ਧਰਮੁ ਮੇਰਾ

error: Content is protected !!