ਤੂ ਰੰਗੁ ਧਰਤਾ ॥੨॥ ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥ ਬਸੰਤੁ ਹਿੰਡੋਲ ਮਹਲਾ ੫ ॥ ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥੧॥ ਪਿਤਾ ਪਾਰਬ੍ਰਹਮ ਪ੍ਰਭ ਧਨੀ ॥ ਮੋਹਿ ਨਿਸਤਾਰਹੁ ਨਿਰਗੁਨੀ ॥੧॥ ਰਹਾਉ ॥ ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥ ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥੩॥ ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥੪॥੩॥੨੧॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਬਸੰਤੁ ਹਿੰਡੋਲ ਮਹਲਾ ੯ ਘਰੁ ੨॥ ਸਾਧੋ ਇਹੁ ਤਨੁ ਮਿਥਿਆ ਜਾਨਉ ॥ ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥ ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥ ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥੧॥ ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥ ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥੨॥੧॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਬਸੰਤੁ ਮਹਲਾ ੯ ਘਰੁ ੨ ॥ ਪਾਪੀ ਹੀਐ ਮੈ ਕਾਮੁ ਬਸਾਇ ॥ ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥੧॥ ਰਹਾਉ ॥ ਜੋਗੀ ਜੰਗਮ ਅਰੁ ਸੰਨਿਆਸ ॥ ਸਭ ਹੀ ਪਰਿ ਡਾਰੀ ਇਹ ਫਾਸ ॥੧॥ ਜਿਹਿ ਜਿਹਿ ਹਰਿ ਕੋ ਨਾਮੁ ਸਮ੍ਹ੍ਹਾਰਿ ॥ ਤੇ ਭਵ ਸਾਗਰ ਉਤਰੇ ਪਾਰਿ ॥੨॥ ਜਨ ਨਾਨਕ ਹਰਿ ਕੀ ਸਰਨਾਇ ॥ ਦੀਜੈ ਨਾਮੁ ਰਹੈ ਗੁਨ ਗਾਇ ॥੩॥੨॥ ਬਸੰਤੁ ਮਹਲਾ ੯ ॥ ਮਾਈ ਮੈ ਧਨੁ ਪਾਇਓ ਹਰਿ ਨਾਮੁ ॥ ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥ ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥ ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥ ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥ ਤ੍ਰਿਸਨਾ ਸਗਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥ ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥ ਬਸੰਤੁ ਮਹਲਾ ੯ ॥ ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥ ਇਹੁ ਜਗੁ ਧੂਏ ਕਾ ਪਹਾਰ

error: Content is protected !!