॥੧॥ ਰਹਾਉ ॥ ਮਨੁ ਭੂਲੋ ਭਰਮਸਿ ਭਵਰ ਤਾਰ ॥ ਬਿਲ ਬਿਰਥੇ ਚਾਹੈ ਬਹੁ ਬਿਕਾਰ ॥ ਮੈਗਲ ਜਿਉ ਫਾਸਸਿ ਕਾਮਹਾਰ ॥ ਕੜਿ ਬੰਧਨਿ ਬਾਧਿਓ ਸੀਸ ਮਾਰ ॥੨॥ ਮਨੁ ਮੁਗਧੋ ਦਾਦਰੁ ਭਗਤਿਹੀਨੁ ॥ ਦਰਿ ਭ੍ਰਸਟ ਸਰਾਪੀ ਨਾਮ ਬੀਨੁ ॥ ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥ ਸਭਿ ਦੂਖ ਸਖਾਈ ਗੁਣਹ ਬੀਨ ॥੩॥ ਮਨੁ ਚਲੈ ਨ ਜਾਈ ਠਾਕਿ ਰਾਖੁ ॥ ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥ ਤੂ ਆਪੇ ਸੁਰਤਾ ਆਪਿ ਰਾਖੁ ॥ ਧਰਿ ਧਾਰਣ ਦੇਖੈ ਜਾਣੈ ਆਪਿ ॥੪॥ ਆਪਿ ਭੁਲਾਏ ਕਿਸੁ ਕਹਉ ਜਾਇ ॥ ਗੁਰੁ ਮੇਲੇ ਬਿਰਥਾ ਕਹਉ ਮਾਇ ॥ ਅਵਗਣ ਛੋਡਉ ਗੁਣ ਕਮਾਇ ॥ ਗੁਰ ਸਬਦੀ ਰਾਤਾ ਸਚਿ ਸਮਾਇ ॥੫॥ ਸਤਿਗੁਰ ਮਿਲਿਐ ਮਤਿ ਊਤਮ ਹੋਇ ॥ ਮਨੁ ਨਿਰਮਲੁ ਹਉਮੈ ਕਢੈ ਧੋਇ ॥ ਸਦਾ ਮੁਕਤੁ ਬੰਧਿ ਨ ਸਕੈ ਕੋਇ ॥ ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥੬॥ ਮਨੁ ਹਰਿ ਕੈ ਭਾਣੈ ਆਵੈ ਜਾਇ ॥ ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥ ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥ ਦੂਖ ਸੂਖ ਸਭ ਤਿਸੈ ਰਜਾਇ ॥੭॥ ਤੂ ਅਭੁਲੁ ਭੂਲੋ ਕਦੇ ਨਾਹਿ ॥ ਗੁਰ ਸਬਦੁ ਸੁਣਾਏ ਮਤਿ ਅਗਾਹਿ ॥ ਤੂ ਮੋਟੋ ਠਾਕੁਰੁ ਸਬਦ ਮਾਹਿ ॥ ਮਨੁ ਨਾਨਕ ਮਾਨਿਆ ਸਚੁ ਸਲਾਹਿ ॥੮॥੨॥ ਬਸੰਤੁ ਮਹਲਾ ੧ ॥ ਦਰਸਨ ਕੀ ਪਿਆਸ ਜਿਸੁ ਨਰ ਹੋਇ ॥ ਏਕਤੁ ਰਾਚੈ ਪਰਹਰਿ ਦੋਇ ॥ ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥ ਗੁਰਮੁਖਿ ਬੂਝੈ ਏਕ ਸਮਾਇ ॥੧॥ ਤੇਰੇ ਦਰਸਨ ਕਉ ਕੇਤੀ ਬਿਲਲਾਇ ॥ ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥੧॥ ਰਹਾਉ ॥ ਬੇਦ ਵਖਾਣਿ ਕਹਹਿ ਇਕੁ ਕਹੀਐ ॥ ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥ ਏਕੋ ਕਰਤਾ ਜਿਨਿ ਜਗੁ ਕੀਆ ॥ ਬਾਝੁ ਕਲਾ ਧਰ ਗਗਨੁ ਧਰੀਆ ॥੨॥ ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥ ਏਕੁ ਨਿਰਾਲਮੁ ਅਕਥ ਕਹਾਣੀ ॥ ਏਕੋ ਸਬਦੁ ਸਚਾ ਨੀਸਾਣੁ ॥ ਪੂਰੇ ਗੁਰ ਤੇ ਜਾਣੈ ਜਾਣੁ ॥੩॥ ਏਕੋ ਧਰਮੁ ਦ੍ਰਿੜੈ ਸਚੁ ਕੋਈ ॥ ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥ ਅਨਹਦਿ ਰਾਤਾ ਏਕ ਲਿਵ ਤਾਰ ॥ ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥ ਏਕੋ ਤਖਤੁ ਏਕੋ ਪਾਤਿਸਾਹੁ ॥ ਸਰਬੀ ਥਾਈ ਬੇ ਪਰਵਾਹੁ ॥ ਤਿਸ ਕਾ ਕੀਆ ਤ੍ਰਿਭਵਣ ਸਾਰੁ ॥ ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥ ਏਕਾ ਮੂਰਤਿ ਸਾਚਾ ਨਾਉ ॥ ਤਿਥੈ ਨਿਬੜੈ ਸਾਚੁ ਨਿਆਉ ॥ ਸਾਚੀ ਕਰਣੀ ਪਤਿ ਪਰਵਾਣੁ ॥ ਸਾਚੀ ਦਰਗਹ ਪਾਵੈ ਮਾਣੁ ॥੬॥ ਏਕਾ ਭਗਤਿ ਏਕੋ ਹੈ ਭਾਉ ॥ ਬਿਨੁ ਭੈ ਭਗਤੀ ਆਵਉ ਜਾਉ ॥ ਗੁਰ ਤੇ ਸਮਝਿ ਰਹੈ ਮਿਹਮਾਣੁ ॥