ਹਰਿ ਰਸਿ ਰਾਤਾ ਜਨੁ ਪਰਵਾਣੁ ॥੭॥ ਇਤ ਉਤ ਦੇਖਉ ਸਹਜੇ ਰਾਵਉ ॥ ਤੁਝ ਬਿਨੁ ਠਾਕੁਰ ਕਿਸੈ ਨ ਭਾਵਉ ॥ ਨਾਨਕ ਹਉਮੈ ਸਬਦਿ ਜਲਾਇਆ ॥ ਸਤਿਗੁਰਿ ਸਾਚਾ ਦਰਸੁ ਦਿਖਾਇਆ ॥੮॥੩॥ ਬਸੰਤੁ ਮਹਲਾ ੧ ॥ ਚੰਚਲੁ ਚੀਤੁ ਨ ਪਾਵੈ ਪਾਰਾ ॥ ਆਵਤ ਜਾਤ ਨ ਲਾਗੈ ਬਾਰਾ ॥ ਦੂਖੁ ਘਣੋ ਮਰੀਐ ਕਰਤਾਰਾ ॥ ਬਿਨੁ ਪ੍ਰੀਤਮ ਕੋ ਕਰੈ ਨ ਸਾਰਾ ॥੧॥ ਸਭ ਊਤਮ ਕਿਸੁ ਆਖਉ ਹੀਨਾ ॥ ਹਰਿ ਭਗਤੀ ਸਚਿ ਨਾਮਿ ਪਤੀਨਾ ॥੧॥ ਰਹਾਉ ॥ ਅਉਖਧ ਕਰਿ ਥਾਕੀ ਬਹੁਤੇਰੇ ॥ ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥ ਬਿਨੁ ਹਰਿ ਭਗਤੀ ਦੂਖ ਘਣੇਰੇ ॥ ਦੁਖ ਸੁਖ ਦਾਤੇ ਠਾਕੁਰ ਮੇਰੇ ॥੨॥ ਰੋਗੁ ਵਡੋ ਕਿਉ ਬਾਂਧਉ ਧੀਰਾ ॥ ਰੋਗੁ ਬੁਝੈ ਸੋ ਕਾਟੈ ਪੀਰਾ ॥ ਮੈ ਅਵਗਣ ਮਨ ਮਾਹਿ ਸਰੀਰਾ ॥ ਢੂਢਤ ਖੋਜਤ ਗੁਰਿ ਮੇਲੇ ਬੀਰਾ ॥੩॥ ਗੁਰ ਕਾ ਸਬਦੁ ਦਾਰੂ ਹਰਿ ਨਾਉ ॥ ਜਿਉ ਤੂ ਰਾਖਹਿ ਤਿਵੈ ਰਹਾਉ ॥ ਜਗੁ ਰੋਗੀ ਕਹਾਂ ਦੇਖਿ ਦਿਖਾਉ ॥ ਹਰਿ ਨਿਰਮਾਇਲੁ ਨਿਰਮਲੁ ਨਾਉ ॥੪॥ ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥ ਗੁਰ ਮਹਲੀ ਸੋ ਮਹਲਿ ਬੁਲਾਵੈ ॥ ਮਨ ਮਹਿ ਮਨੂਆ ਚਿਤ ਮਹਿ ਚੀਤਾ ॥ ਐਸੇ ਹਰਿ ਕੇ ਲੋਗ ਅਤੀਤਾ ॥੫॥ ਹਰਖ ਸੋਗ ਤੇ ਰਹਹਿ ਨਿਰਾਸਾ ॥ ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥ ਆਪੁ ਪਛਾਣਿ ਰਹੈ ਲਿਵ ਲਾਗਾ ॥ ਜਨਮੁ ਜੀਤਿ ਗੁਰਮਤਿ ਦੁਖੁ ਭਾਗਾ ॥੬॥ ਗੁਰਿ ਦੀਖਿਆ ਸਚੁ ਅੰਮ੍ਰਿਤੁ ਪੀਵਉ ॥ ਸਹਜਿ ਮਰਉ ਜੀਵਤ ਹੀ ਜੀਵਉ ॥ ਅਪਣੋ ਕਰਿ ਰਾਖਉਂ ਗੁਰ ਭਾਵੈ ॥ ਤੁਮਰੋ ਹੋਇ ਸੁ ਤੁਝਹਿ ਸਮਾਵੈ ॥੭॥ ਭੋਗੀ ਕਉ ਦੁਖੁ ਰੋਗ ਵਿਆਪੈ ॥ ਘਟਿ ਘਟਿ ਰਵਿ ਰਹਿਆ ਪ੍ਰਭੁ ਜਾਪੈ ॥ ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥ ਨਾਨਕ ਰਾਮੁ ਰਵੈ ਹਿਤ ਚੀਤਾ ॥੮॥੪॥ ਬਸੰਤੁ ਮਹਲਾ ੧ ਇਕ ਤੁਕੀਆ ॥ ਮਤੁ ਭਸਮ ਅੰਧੂਲੇ ਗਰਬਿ ਜਾਹਿ ॥ ਇਨ ਬਿਧਿ ਨਾਗੇ ਜੋਗੁ ਨਾਹਿ ॥੧॥ ਮੂੜ੍ਹ੍ਹੇ ਕਾਹੇ ਬਿਸਾਰਿਓ ਤੈ ਰਾਮ ਨਾਮ ॥ ਅੰਤ ਕਾਲਿ ਤੇਰੈ ਆਵੈ ਕਾਮ ॥੧॥ ਰਹਾਉ ॥ ਗੁਰ ਪੂਛਿ ਤੁਮ ਕਰਹੁ ਬੀਚਾਰੁ ॥ ਜਹ ਦੇਖਹੁ ਤਹ ਸਾਰਿਗਪਾਣਿ ॥੨॥ ਕਿਆ ਹਉ ਆਖਾ ਜਾਂ ਕਛੂ ਨਾਹਿ ॥ ਜਾਤਿ ਪਤਿ ਸਭ ਤੇਰੈ ਨਾਇ ॥੩॥ ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ ॥ ਚਲਤੀ ਬਾਰ ਤੇਰਾ ਕਛੂ ਨਾਹਿ ॥੪॥ ਪੰਚ ਮਾਰਿ ਚਿਤੁ ਰਖਹੁ ਥਾਇ ॥ ਜੋਗ ਜੁਗਤਿ ਕੀ ਇਹੈ ਪਾਂਇ ॥੫॥ ਹਉਮੈ ਪੈਖੜੁ ਤੇਰੇ ਮਨੈ ਮਾਹਿ ॥ ਹਰਿ ਨ ਚੇਤਹਿ ਮੂੜੇ ਮੁਕਤਿ ਨਾਹਿ ॥੬॥ ਮਤ ਹਰਿ ਵਿਸਰਿਐ ਜਮ ਵਸਿ ਪਾਹਿ ॥ ਅੰਤ ਕਾਲਿ ਮੂੜੇ ਚੋਟ ਖਾਹਿ ॥੭॥

error: Content is protected !!