ਗੁਰ ਸਬਦੁ ਬੀਚਾਰਹਿ ਆਪੁ ਜਾਇ ॥ ਸਾਚ ਜੋਗੁ ਮਨਿ ਵਸੈ ਆਇ ॥੮॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ ਨਾਹਿ ॥ ਮੜੀ ਮਸਾਣੀ ਮੂੜੇ ਜੋਗੁ ਨਾਹਿ ॥੯॥ ਗੁਣ ਨਾਨਕੁ ਬੋਲੈ ਭਲੀ ਬਾਣਿ ॥ ਤੁਮ ਹੋਹੁ ਸੁਜਾਖੇ ਲੇਹੁ ਪਛਾਣਿ ॥੧੦॥੫॥ ਬਸੰਤੁ ਮਹਲਾ ੧ ॥ ਦੁਬਿਧਾ ਦੁਰਮਤਿ ਅਧੁਲੀ ਕਾਰ ॥ ਮਨਮੁਖਿ ਭਰਮੈ ਮਝਿ ਗੁਬਾਰ ॥੧॥ ਮਨੁ ਅੰਧੁਲਾ ਅੰਧੁਲੀ ਮਤਿ ਲਾਗੈ ॥ ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥੧॥ ਰਹਾਉ ॥ ਮਨਮੁਖਿ ਅੰਧੁਲੇ ਗੁਰਮਤਿ ਨ ਭਾਈ ॥ ਪਸੂ ਭਏ ਅਭਿਮਾਨੁ ਨ ਜਾਈ ॥੨॥ ਲਖ ਚਉਰਾਸੀਹ ਜੰਤ ਉਪਾਏ ॥ ਮੇਰੇ ਠਾਕੁਰ ਭਾਣੇ ਸਿਰਜਿ ਸਮਾਏ ॥੩॥ ਸਗਲੀ ਭੂਲੈ ਨਹੀ ਸਬਦੁ ਅਚਾਰੁ ॥ ਸੋ ਸਮਝੈ ਜਿਸੁ ਗੁਰੁ ਕਰਤਾਰੁ ॥੪॥ ਗੁਰ ਕੇ ਚਾਕਰ ਠਾਕੁਰ ਭਾਣੇ ॥ ਬਖਸਿ ਲੀਏ ਨਾਹੀ ਜਮ ਕਾਣੇ ॥੫॥ ਜਿਨ ਕੈ ਹਿਰਦੈ ਏਕੋ ਭਾਇਆ ॥ ਆਪੇ ਮੇਲੇ ਭਰਮੁ ਚੁਕਾਇਆ ॥੬॥ ਬੇਮੁਹਤਾਜੁ ਬੇਅੰਤੁ ਅਪਾਰਾ ॥ ਸਚਿ ਪਤੀਜੈ ਕਰਣੈਹਾਰਾ ॥੭॥ ਨਾਨਕ ਭੂਲੇ ਗੁਰੁ ਸਮਝਾਵੈ ॥ ਏਕੁ ਦਿਖਾਵੈ ਸਾਚਿ ਟਿਕਾਵੈ ॥੮॥੬॥ ਬਸੰਤੁ ਮਹਲਾ ੧ ॥ ਆਪੇ ਭਵਰਾ ਫੂਲ ਬੇਲਿ ॥ ਆਪੇ ਸੰਗਤਿ ਮੀਤ ਮੇਲਿ ॥੧॥ ਐਸੀ ਭਵਰਾ ਬਾਸੁ ਲੇ ॥ ਤਰਵਰ ਫੂਲੇ ਬਨ ਹਰੇ ॥੧॥ ਰਹਾਉ ॥ ਆਪੇ ਕਮਲਾ ਕੰਤੁ ਆਪਿ ॥ ਆਪੇ ਰਾਵੇ ਸਬਦਿ ਥਾਪਿ ॥੨॥ ਆਪੇ ਬਛਰੂ ਗਊ ਖੀਰੁ ॥ ਆਪੇ ਮੰਦਰੁ ਥੰਮ੍ਹ੍ਹੁ ਸਰੀਰੁ ॥੩॥ ਆਪੇ ਕਰਣੀ ਕਰਣਹਾਰੁ ॥ ਆਪੇ ਗੁਰਮੁਖਿ ਕਰੇ ਬੀਚਾਰੁ ॥੪॥ ਤੂ ਕਰਿ ਕਰਿ ਦੇਖਹਿ ਕਰਣਹਾਰੁ ॥ ਜੋਤਿ ਜੀਅ ਅਸੰਖ ਦੇਇ ਅਧਾਰੁ ॥੫॥ ਤੂ ਸਰੁ ਸਾਗਰੁ ਗੁਣ ਗਹੀਰੁ ॥ ਤੂ ਅਕਲ ਨਿਰੰਜਨੁ ਪਰਮ ਹੀਰੁ ॥੬॥ ਤੂ ਆਪੇ ਕਰਤਾ ਕਰਣ ਜੋਗੁ ॥ ਨਿਹਕੇਵਲੁ ਰਾਜਨ ਸੁਖੀ ਲੋਗੁ ॥੭॥ ਨਾਨਕ ਧ੍ਰਾਪੇ ਹਰਿ ਨਾਮ ਸੁਆਦਿ ॥ ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥੮॥੭॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਬਸੰਤੁ ਮਹਲਾ ੧ ਘਰੁ ੨ ਹਿੰਡੋਲੁ ॥ ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥ ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥੧॥ ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮ੍ਹ੍ਹਾਰੀ ॥੧॥ ਰਹਾਉ ॥ ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮੁ ਕਰੇ ਸਿਕਦਾਰੀ ॥ ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥ ਨਾ ਸਾਬੂਰੁ ਹੋਵੈ ਫਿਰਿ

error: Content is protected !!