ਸੰਸਾਰ ਕੇ ਕਾਮਾ ॥ ਨਾਰਾਇਣੁ ਸੁਪ੍ਰਸੰਨ ਹੋਇ ਤਾ ਸੇਵਕੁ ਨਾਮਾ ॥੩॥੧॥ਬਸੰਤੁ ਹਿੰਡੋਲੁ ॥ ਲੋਭ ਲਹਰਿ ਅਤਿ ਨੀਝਰ ਬਾਜੈ ਕਾਇਆ ਡੂਬੈ ਕੇਸਵਾ ॥੧॥ ਸੰਸਾਰੁ ਸਮੁੰਦੇ ਤਾਰੁ ਗੋੁਬਿੰਦੇ ॥ ਬਾਪ ਬੀਠੁਲਾ ਤਾਰਿ ਲੈ ॥੧॥ ਰਹਾਉ ॥ ਅਨਿਲ ਬੇੜਾ ਹਉ ਖੇਵਿ ਨ ਸਾਕਉ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥ ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥ ਨਾਮਾ ਕਹੈ ਹਉ ਤਰਿ ਭੀ ਨ ਜਾਨਉ ਮੋ ਕਉ ਬਾਹ ਦੇਹੁ ਬਾਹ ਦੇਹੁ ਬੀਠੁਲਾ ॥੪॥ ੨॥ ਬਸੰਤੁ ॥ ਸਹਜਿ ਅਵਲਿ ਧੂੜਿ ਮਣੀ ਗਾਡੀ ਚਾਲਤੀ ॥ ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥ ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥ ਸਰਿ ਧੋਵਨ ਚਾਲੀ ਲਾਡਲੀ ॥੧॥ ਰਹਾਉ ॥ ਧੋਬੀ ਧੋਵੈ ਬਿਰਹ ਬਿਰਾਤਾ ॥ ਹਰਿ ਚਰਨ ਮੇਰਾ ਮਨੁ ਰਾਤਾ ॥੨॥ ਭਣਤਿ ਨਾਮਦੇਉ ਰਮਿ ਰਹਿਆ ॥ ਅਪਨੇ ਭਗਤ ਪਰ ਕਰਿ ਦਇਆ ॥੩॥੩॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਬਸੰਤੁ ਬਾਣੀ ਭਗਤ ਰਵਿਦਾਸ ਜੀ ਕੀ ॥ ਤੁਝਹਿ ਸੁਝੰਤਾ ਕਛੂ ਨਾਹਿ ॥ ਪਹਿਰਾਵਾ ਦੇਖਿ ਊਭਿ ਜਾਹਿ ॥ ਗਰਬਵੰਤੀ ਕਉ ਨਹੀ ਠਾਉ ॥ ਤੇਰੀ ਗਰਦਨਿ ਊਪਰਿ ਲਵੈ ਕਾਉ ॥੧॥ ਤੂ ਕਾਹਿ ਗਰਬਹਿ ਬਾਵਲੀ ॥ ਜੈਸੇ ਭਾਦਿਵ ਖੋਂਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥ ਜੈਸੇ ਕੁਰੰਕ ਨਹੀ ਪਾਇਓ ਭੇਦੁ ॥ ਤਨਿ ਸੁਗੰਧ ਢੂੰਢੈ ਪਰਦੇਸੁ ॥ ਅਪ ਤਨ ਕਾ ਜੋ ਕਰੇ ਬੀਚਾਰੁ ॥ ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥੨॥ ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥ ਠਾਕੁਰੁ ਲੇਖਾ ਮੰਗਨਹਾਰ ॥ ਫੇੜੇ ਕਾ ਦੁਖੁ ਸਹੈ ਜੀਉ ॥ ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥ ਸਾਧੂ ਕੀ ਜਉ ਲੇਹਿ ਓਟ ॥ ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥ ਕਹੈ ਰਵਿਦਾਸ ਜੋੁ ਜਪੈ ਨਾਮੁ ॥ ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥
ੴ ਸਤਿਗੁਰ ਪ੍ਰਸਾਦਿ ॥
ਬਸੰਤੁ ॥ ਸੁਰਹ ਕੀ ਜੈਸੀ ਤੇਰੀ ਚਾਲ ॥ ਤੇਰੀ ਪੂੰਛਟ ਊਪਰਿ ਝਮਕਤ ਬਾਲ ॥੧॥ ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥ ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥ ਚਾਕੀ ਚਾਟਹਿ ਚੂਨੁ ਖਾਹਿ ॥ ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥੨॥ ਛੀਕੇ ਪਰ ਤੇਰੀ ਬਹੁਤੁ ਡੀਠਿ ॥ ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥ ਕਹਿ ਕਬੀਰ ਭੋਗ ਭਲੇ ਕੀਨ ॥ ਮਤੁ ਕੋਊ ਮਾਰੈ ਈਂਟ ਢੀਮ ॥੪॥੧॥