ਸੁਆਮੀ ਰਸਨਾ ਨਾਮੁ ਵਖਾਨੀ ॥ ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥੩॥ ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥ ਜਨ ਨਾਨਕ ਹਰਿ ਕਿਰਪਾ ਧਾਰੀ ਹਰਿ ਰਾਮੈ ਨਾਮਿ ਸਮਾਨੀ ॥੪॥੫॥ ਸਾਰਗ ਮਹਲਾ ੪ ॥ ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥ ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥ ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥ ਜਿਸੁ ਬਿਖਿਆ ਕਉ ਤੁਮ੍ਹ੍ਹ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥੧॥ ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥ ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥੨॥ ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥ ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥੩॥ ਰਾਣਾ ਰਾਉ ਸਭ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥ ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥੪॥੬॥
ੴ ਸਤਿਗੁਰ ਪ੍ਰਸਾਦਿ ॥
ਸਾਰਗ ਮਹਲਾ ੪ ਘਰੁ ੩ ਦੁਪਦਾ ॥ ਕਾਹੇ ਪੂਤ ਝਗਰਤ ਹੋ ਸੰਗਿ ਬਾਪ ॥ ਜਿਨ ਕੇ ਜਣੇ ਵਡੀਰੇ ਤੁਮ ਹੋ ਤਿਨ ਸਿਉ ਝਗਰਤ ਪਾਪ ॥੧॥ ਰਹਾਉ ॥ ਜਿਸੁ ਧਨ ਕਾ ਤੁਮ ਗਰਬੁ ਕਰਤ ਹੋ ਸੋ ਧਨੁ ਕਿਸਹਿ ਨ ਆਪ ॥ ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ ਲਾਗੈ ਪਛੁਤਾਪ ॥੧॥ ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥ ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥
ੴ ਸਤਿਗੁਰ ਪ੍ਰਸਾਦਿ ॥
ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ ॥ ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥ ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥ ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥੧॥ ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥ ਤੇ ਹਰਿ ਕੇ