ਮੇਰਾ ਸੁਆਮੀ ਤਿਨ੍ਹ੍ਹ ਕੀ ਨਾਨਕ ਹਰਿ ਪੈਜ ਸਵਾਰੀ ॥੨॥੪॥੧੧॥ ਸਾਰਗ ਮਹਲਾ ੪ ॥ ਜਪੁ ਮਨ ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ਸਭ ਸ੍ਰਿਸਟਿ ਕਾ ਪ੍ਰਭੋ ਮੇਰੇ ਮਨ ਹਰਿ ਬੋਲਿ ਹਰਿ ਪੁਰਖੁ ਅਬਿਨਾਸੀ ॥੧॥ ਰਹਾਉ ॥ ਹਰਿ ਕਾ ਨਾਮੁ ਅੰਮ੍ਰਿਤੁ ਹਰਿ ਹਰਿ ਹਰੇ ਸੋ ਪੀਐ ਜਿਸੁ ਰਾਮੁ ਪਿਆਸੀ ॥ ਹਰਿ ਆਪਿ ਦਇਆਲੁ ਦਇਆ ਕਰਿ ਮੇਲੈ ਜਿਸੁ ਸਤਿਗੁਰੂ ਸੋ ਜਨੁ ਹਰਿ ਹਰਿ ਅੰਮ੍ਰਿਤ ਨਾਮੁ ਚਖਾਸੀ ॥੧॥ ਜੋ ਜਨ ਸੇਵਹਿ ਸਦ ਸਦਾ ਮੇਰਾ ਹਰਿ ਹਰੇ ਤਿਨ ਕਾ ਸਭੁ ਦੂਖੁ ਭਰਮੁ ਭਉ ਜਾਸੀ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਜਿਉ ਚਾਤ੍ਰਿਕੁ ਜਲਿ ਪੀਐ ਤ੍ਰਿਪਤਾਸੀ ॥੨॥੫॥੧੨॥ ਸਾਰਗ ਮਹਲਾ ੪ ॥ ਜਪਿ ਮਨ ਸ੍ਰੀ ਰਾਮੁ ਰਮਤਿ ਰਾਮੁ ਸਤਿ ਸਤਿ ਰਾਮੁ ਬੋਲਹੁ ਭਈਆ ਸਦ ਰਾਮ ਰਾਮੁ ਰਾਮੁ ਰਵਿ ਰਹਿਆ ਸਰਬਗੇ ॥੧॥ ਰਹਾਉ ॥ ਰਾਮੁ ਆਪੇ ਆਪਿ ਸਭੁ ਕਰਤਾ ਰਾਮੁ ਆਪੇ ਆਪਿ ਆਪਿ ਸਭਤੁ ਜਗੇ ॥ ਜਿਸੁ ਆਪਿ ਕ੍ਰਿਪਾ ਕਰੇ ਮੇਰਾ ਰਾਮ ਰਾਮ ਰਾਮ ਰਾਇ ਸੋ ਜਨੁ ਰਾਮ ਨਾਮ ਲਿਵ ਲਗੇ ॥੧॥ ਰਾਮ ਨਾਮ ਕੀ ਉਪਮਾ ਦੇਖਹੁ ਹਰਿ ਸੰਤਹੁ ਜੋ ਭਗਤ ਜਨਾਂ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ ॥ ਜਨ ਨਾਨਕ ਕਾ ਅੰਗੁ ਕੀਆ ਮੇਰੈ ਰਾਮ ਰਾਇ ਦੁਸਮਨ ਦੂਖ ਗਏ ਸਭਿ ਭਗੇ ॥੨॥੬॥੧੩॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸਾਰੰਗ ਮਹਲਾ ੫ ਚਉਪਦੇ ਘਰੁ ੧ ॥ ਸਤਿਗੁਰ ਮੂਰਤਿ ਕਉ ਬਲਿ ਜਾਉ ॥ ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਂਉ ॥੧॥ ਰਹਾਉ ॥ ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿ ਵਛਲੁ ਹਰਿ ਨਾਉ ॥ ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ ਤੂ ਦੇਹਿ ਅਸਰਾਉ ॥੧॥ ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ ਥਾਉ ॥ ਦਹ ਦਿਸ ਜਾਂਉ ਤਹਾਂ ਤੂ ਸੰਗੇ ਤੇਰੀ ਕੀਰਤਿ ਕਰਮ ਕਮਾਉ ॥੨॥ ਏਕਸੁ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥ ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥੩॥ ਸਾਧਨ ਕਾ ਸੰਗੁ ਸਾਧ ਸਿਉ ਗੋਸਟਿ ਹਰਿ ਸਾਧਨ ਸਿਉ ਲਿਵ ਲਾਉ ॥ ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ ॥੪॥੧॥ ਸਾਰਗ ਮਹਲਾ ੫ ॥ ਹਰਿ ਜੀਉ ਅੰਤਰਜਾਮੀ ਜਾਨ ॥ ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਭਵਾਨ ॥੧॥ ਰਹਾਉ ॥ ਬੈਸਨੋ ਨਾਮੁ ਕਰਤ ਖਟ ਕਰਮਾ ਅੰਤਰਿ ਲੋਭ ਜੂਠਾਨ ॥ ਸੰਤ ਸਭਾ ਕੀ ਨਿੰਦਾ ਕਰਤੇ ਡੂਬੇ ਸਭ