॥੧॥ ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਗਿਓ ॥ ਹੀਓ ਦੇਉਂ ਸਭੁ ਮਨੁ ਤਨੁ ਅਰਪਉ ਸੀਸੁ ਚਰਣ ਪਰਿ ਰਾਖਿਓ ॥੨॥ ਚਰਣ ਬੰਦਨਾ ਅਮੋਲ ਦਾਸਰੋ ਦੇਂਉ ਸਾਧਸੰਗਤਿ ਅਰਦਾਗਿਓ ॥ ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥੩॥ ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਸੀਤਲਾਗਿਓ ॥ ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥੪॥੫॥ ਸਾਰਗ ਮਹਲਾ ੫ ॥ ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥ ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ ॥ ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥ ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥ ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥ ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥੨॥ ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥ ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥੩॥ ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ ॥ ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥ ਸਾਰਗ ਮਹਲਾ ੫ ॥ ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥ ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਆਨੰਦ ॥੧॥ ਰਹਾਉ ॥ ਜਹਾਂ ਬੀਸਰੈ ਠਾਕੁਰੁ ਪਿਆਰੋ ਤਹਾਂ ਦੂਖ ਸਭ ਆਪਦ ॥ ਜਹਾਂ ਗੁਨ ਗਾਇ ਆਨੰਦ ਮੰਗਲ ਰੂਪ ਤਹਾਂ ਸਦਾ ਸੁਖ ਸੰਪਦ ॥੧॥ ਜਹਾ ਸ੍ਰਵਨ ਹਰਿ ਕਥਾ ਨ ਸੁਨੀਐ ਤਹਾਂ ਮਹਾ ਭਇਆਨ ਉਦਿਆਨਦ ॥ ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹਾਂ ਸਘਨ ਬਾਸ ਫਲਾਂਨਦ ॥੨॥ ਬਿਨੁ ਸਿਮਰਨ ਕੋਟਿ ਬਰਖ ਜੀਵੈ ਸਗਲੀ ਅਉਧ ਬ੍ਰਿਥਾਨਦ ॥ ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਨਦ ॥੩॥ ਸਰਨਿ ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਨਦ ॥ ਨਾਨਕ ਪੂਰਿ ਰਹਿਓ ਹੈ ਸਰਬ ਮਹਿ ਸਗਲ ਗੁਣਾ ਬਿਧਿ ਜਾਨਦ ॥੪॥੭॥ ਸਾਰਗ ਮਹਲਾ ੫ ॥ ਅਬ ਮੈ ਰਾਮ ਭਰੋਸੋ ਪਾਏ ॥ ਜੋ ਜੋ ਸਰਣਿ ਪਰਿਓ ਕਿਰਪਾਨਿਧਿ ਤੇ ਤੇ ਭਵਹਿ ਤਰਾਏ ॥੧॥ ਰਹਾਉ ॥ ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ ॥ ਜੋ ਚਾਹਤ ਸੋਈ ਹਰਿ ਕੀਓ ਮਨ ਬਾਂਛਤ ਫਲ ਪਾਏ ॥੧॥ ਹਿਰਦੈ ਜਪਉ ਨੇਤ੍ਰ ਧਿਆਨੁ ਲਾਵਉ ਸ੍ਰਵਨੀ