ਪੂਰੇ ਸਤਿਗੁਰ ਆਪਿ ॥ ਸਗਲ ਪਦਾਰਥ ਸਿਮਰਨਿ ਜਾ ਕੈ ਆਠ ਪਹਰ ਮੇਰੇ ਮਨ ਜਾਪਿ ॥੧॥ ਰਹਾਉ ॥ ਅੰਮ੍ਰਿਤ ਨਾਮੁ ਸੁਆਮੀ ਤੇਰਾ ਜੋ ਪੀਵੈ ਤਿਸ ਹੀ ਤ੍ਰਿਪਤਾਸ ॥ ਜਨਮ ਜਨਮ ਕੇ ਕਿਲਬਿਖ ਨਾਸਹਿ ਆਗੈ ਦਰਗਹ ਹੋਇ ਖਲਾਸ ॥੧॥ ਸਰਨਿ ਤੁਮਾਰੀ ਆਇਓ ਕਰਤੇ ਪਾਰਬ੍ਰਹਮ ਪੂਰਨ ਅਬਿਨਾਸ ॥ ਕਰਿ ਕਿਰਪਾ ਤੇਰੇ ਚਰਨ ਧਿਆਵਉ ਨਾਨਕ ਮਨਿ ਤਨਿ ਦਰਸ ਪਿਆਸ ॥੨॥੫॥੧੯॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸਾਰੰਗ ਮਹਲਾ ੫ ਦੁਪਦੇ ਘਰੁ ੩ ॥ ਮਨ ਕਹਾ ਲੁਭਾਈਐ ਆਨ ਕਉ ॥ ਈਤ ਊਤ ਪ੍ਰਭੁ ਸਦਾ ਸਹਾਈ ਜੀਅ ਸੰਗਿ ਤੇਰੇ ਕਾਮ ਕਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਪ੍ਰਿਅ ਪ੍ਰੀਤਿ ਮਨੋਹਰ ਇਹੈ ਅਘਾਵਨ ਪਾਂਨ ਕਉ ॥ ਅਕਾਲ ਮੂਰਤਿ ਹੈ ਸਾਧ ਸੰਤਨ ਕੀ ਠਾਹਰ ਨੀਕੀ ਧਿਆਨ ਕਉ ॥੧॥ ਬਾਣੀ ਮੰਤ੍ਰੁ ਮਹਾ ਪੁਰਖਨ ਕੀ ਮਨਹਿ ਉਤਾਰਨ ਮਾਂਨ ਕਉ ॥ ਖੋਜਿ ਲਹਿਓ ਨਾਨਕ ਸੁਖ ਥਾਨਾਂ ਹਰਿ ਨਾਮਾ ਬਿਸ੍ਰਾਮ ਕਉ ॥੨॥੧॥੨੦॥ ਸਾਰਗ ਮਹਲਾ ੫ ॥ ਮਨ ਸਦਾ ਮੰਗਲ ਗੋਬਿੰਦ ਗਾਇ ॥ ਰੋਗ ਸੋਗ ਤੇਰੇ ਮਿਟਹਿ ਸਗਲ ਅਘ ਨਿਮਖ ਹੀਐ ਹਰਿ ਨਾਮੁ ਧਿਆਇ ॥੧॥ ਰਹਾਉ ॥ ਛੋਡਿ ਸਿਆਨਪ ਬਹੁ ਚਤੁਰਾਈ ਸਾਧੂ ਸਰਣੀ ਜਾਇ ਪਾਇ ॥ ਜਉ ਹੋਇ ਕ੍ਰਿਪਾਲੁ ਦੀਨ ਦੁਖ ਭੰਜਨ ਜਮ ਤੇ ਹੋਵੈ ਧਰਮ ਰਾਇ ॥੧॥ ਏਕਸ ਬਿਨੁ ਨਾਹੀ ਕੋ ਦੂਜਾ ਆਨ ਨ ਬੀਓ ਲਵੈ ਲਾਇ ॥ ਮਾਤ ਪਿਤਾ ਭਾਈ ਨਾਨਕ ਕੋ ਸੁਖਦਾਤਾ ਹਰਿ ਪ੍ਰਾਨ ਸਾਇ ॥੨॥੨॥੨੧॥ ਸਾਰਗ ਮਹਲਾ ੫ ॥ ਹਰਿ ਜਨ ਸਗਲ ਉਧਾਰੇ ਸੰਗ ਕੇ ॥ ਭਏ ਪੁਨੀਤ ਪਵਿਤ੍ਰ ਮਨ ਜਨਮ ਜਨਮ ਕੇ ਦੁਖ ਹਰੇ ॥੧॥ ਰਹਾਉ ॥ ਮਾਰਗਿ ਚਲੇ ਤਿਨ੍ਹ੍ਹੀ ਸੁਖੁ ਪਾਇਆ ਜਿਨ੍ਹ੍ਹ ਸਿਉ ਗੋਸਟਿ ਸੇ ਤਰੇ ॥ ਡੂਬਤ ਘੋਰ ਅੰਧ ਕੂਪ ਮਹਿ ਤੇ ਸਾਧੂ ਸੰਗਿ ਪਾਰਿ ਪਰੇ ॥੧॥ ਜਿਨ੍ਹ੍ਹ ਕੇ ਭਾਗ ਬਡੇ ਹੈ ਭਾਈ ਤਿਨ੍ਹ੍ਹ ਸਾਧੂ ਸੰਗਿ ਮੁਖ ਜੁਰੇ ॥ ਤਿਨ੍ਹ੍ਹ ਕੀ ਧੂਰਿ ਬਾਂਛੈ ਨਿਤ ਨਾਨਕੁ ਪ੍ਰਭੁ ਮੇਰਾ ਕਿਰਪਾ ਕਰੇ ॥੨॥੩॥੨੨॥ ਸਾਰਗ ਮਹਲਾ ੫ ॥ ਹਰਿ ਜਨ ਰਾਮ ਰਾਮ ਰਾਮ ਧਿਆਂਏ ॥ ਏਕ ਪਲਕ ਸੁਖ ਸਾਧ ਸਮਾਗਮ ਕੋਟਿ ਬੈਕੁੰਠਹ ਪਾਂਏ ॥੧॥ ਰਹਾਉ ॥ ਦੁਲਭ ਦੇਹ ਜਪਿ ਹੋਤ ਪੁਨੀਤਾ ਜਮ ਕੀ ਤ੍ਰਾਸ ਨਿਵਾਰੈ ॥ ਮਹਾ ਪਤਿਤ ਕੇ ਪਾਤਕ ਉਤਰਹਿ ਹਰਿ ਨਾਮਾ ਉਰਿ ਧਾਰੈ ॥੧॥ ਜੋ ਜੋ ਸੁਨੈ ਰਾਮ ਜਸੁ ਨਿਰਮਲ ਤਾ ਕਾ ਜਨਮ ਮਰਣ ਦੁਖੁ ਨਾਸਾ ॥ ਕਹੁ ਨਾਨਕ ਪਾਈਐ ਵਡਭਾਗਂੀ ਮਨ ਤਨ ਹੋਇ ਬਿਗਾਸਾ