॥੧॥ ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥ ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥੨॥੫॥੨੮॥ ਸਾਰਗ ਮਹਲਾ ੫ ॥ ਅਬ ਮੇਰੋ ਠਾਕੁਰ ਸਿਉ ਮਨੁ ਮਾਨਾਂ ॥ ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥ ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘੜ ਸੁਜਾਨਾ ॥ ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥੧॥ ਤੁਮ ਹੀ ਨਾਇਕ ਤੁਮ੍ਹ੍ਹਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥ ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥ ੨॥੬॥੨੯॥ ਸਾਰਗ ਮਹਲਾ ੫ ॥ ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥ ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥੧॥ ਰਹਾਉ ॥ ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ ॥ ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥੧॥ ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ ॥ ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥੨॥੭॥੩੦॥ ਸਾਰਗ ਮਹਲਾ ੫ ॥ ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥ ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹ ਪ੍ਰਿਅ ਅੰਕਿ ਸਮਾਨੀ ॥੧॥ ਰਹਾਉ ॥ ਛੂਟਰਿ ਤੇ ਗੁਰਿ ਕੀਈ ਸੁੋਹਾਗਨਿ ਹਰਿ ਪਾਇਓ ਸੁਘੜ ਸੁਜਾਨੀ ॥ ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ ਬਸਾਨੀ ॥੧॥ ਉਨ੍ਹ੍ਹ ਕੈ ਬਸਿ ਆਇਓ ਭਗਤ ਵਛਲ ਜਿਨਿ ਰਾਖੀ ਆਨ ਸੰਤਾਨੀ ॥ ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲੁੋਕਾਨੀ ॥੨॥੮॥੩੧॥ ਸਾਰਗ ਮਹਲਾ ੫ ॥ ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥ ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥੧॥ ਰਹਾਉ ॥ ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖਿ ਸੂਰੂਟਾ ॥ ਬਿਖਮ ਗਾਰੁ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥੧॥ ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥ ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥੨॥੯॥੩੨॥ ਸਾਰਗ ਮਹਲਾ ੫ ॥ ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥ ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥੧॥ ਰਹਾਉ ॥ ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ ॥ ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥੧॥ ਗ੍ਰਿਹੁ ਤੇਰਾ ਤੂ

error: Content is protected !!