ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥ ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ ॥੨॥੧੦॥੩੩॥ ਸਾਰਗ ਮਹਲਾ ੫ ॥ ਮੋਹਨ ਸਭਿ ਜੀਅ ਤੇਰੇ ਤੂ ਤਾਰਹਿ ॥ ਛੁਟਹਿ ਸੰਘਾਰ ਨਿਮਖ ਕਿਰਪਾ ਤੇ ਕੋਟਿ ਬ੍ਰਹਮੰਡ ਉਧਾਰਹਿ ॥੧॥ ਰਹਾਉ ॥ ਕਰਹਿ ਅਰਦਾਸਿ ਬਹੁਤੁ ਬੇਨੰਤੀ ਨਿਮਖ ਨਿਮਖ ਸੰਮਾਰਹਿ ॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਹਾਥ ਦੇਇ ਨਿਸਤਾਰਹਿ ॥੧॥ ਕਿਆ ਇਹ ਭੂਪਤਿ ਬਪੁਰੇ ਕਹੀਅਹਿ ਕਹੁ ਇਹ ਕਿਸ ਨੋ ਮਾਰਹਿ ॥ ਰਾਖੁ ਰਾਖੁ ਰਾਖੁ ਸੁਖਦਾਤੇ ਸਭੁ ਨਾਨਕ ਭਗਤ ਤੁਮ੍ਹ੍ਹਾਰਹਿ ॥੨॥੧੧॥੩੪॥ ਸਾਰਗ ਮਹਲਾ ੫ ॥ ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥ ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥੧॥ ਰਹਾਉ ॥ ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗ੍ਰਾਮਾ ॥ ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ ਹਥਿ ਚਰਿਓ ਲਾਲੁ ਅਗਾਮਾ ॥੧॥ ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥ ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥੨॥੧੨॥੩੫॥ ਸਾਰਗ ਮਹਲਾ ੫ ॥ ਮੇਰੈ ਮਨਿ ਮਿਸਟ ਲਗੇ ਪ੍ਰਿਅ ਬੋਲਾ ॥ ਗੁਰਿ ਬਾਹ ਪਕਰਿ ਪ੍ਰਭ ਸੇਵਾ ਲਾਏ ਸਦ ਦਇਆਲੁ ਹਰਿ ਢੋਲਾ ॥੧॥ ਰਹਾਉ ॥ ਪ੍ਰਭ ਤੂ ਠਾਕੁਰੁ ਸਰਬ ਪ੍ਰਤਿਪਾਲਕੁ ਮੋਹਿ ਕਲਤ੍ਰ ਸਹਿਤ ਸਭਿ ਗੋਲਾ ॥ ਮਾਣੁ ਤਾਣੁ ਸਭੁ ਤੂਹੈ ਤੂਹੈ ਇਕੁ ਨਾਮੁ ਤੇਰਾ ਮੈ ਓਲ੍ਹ੍ਹਾ ॥੧॥ ਜੇ ਤਖਤਿ ਬੈਸਾਲਹਿ ਤਉ ਦਾਸ ਤੁਮ੍ਹ੍ਹਾਰੇ ਘਾਸੁ ਬਢਾਵਹਿ ਕੇਤਕ ਬੋਲਾ ॥ ਜਨ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਮੇਰੇ ਠਾਕੁਰ ਅਗਹ ਅਤੋਲਾ ॥੨॥੧੩॥੩੬॥ ਸਾਰਗ ਮਹਲਾ ੫ ॥ ਰਸਨਾ ਰਾਮ ਕਹਤ ਗੁਣ ਸੋਹੰ ॥ ਏਕ ਨਿਮਖ ਓਪਾਇ ਸਮਾਵੈ ਦੇਖਿ ਚਲਿਤ੍ਰ ਮਨ ਮੋਹੰ ॥੧॥ ਰਹਾਉ ॥ ਜਿਸੁ ਸੁਣਿਐ ਮਨਿ ਹੋਇ ਰਹਸੁ ਅਤਿ ਰਿਦੈ ਨਾਮੁ ਦੁਖ ਜੋਹੰ ॥ ਸੁਖੁ ਪਾਇਓ ਦੁਖੁ ਦੂਰਿ ਪਰਾਇਓ ਬਣਿ ਆਈ ਪ੍ਰਭ ਤੋਹੰ ॥੧॥ ਕਿਲਵਿਖ ਗਏ ਮਨ ਨਿਰਮਲ ਹੋਈ ਹੈ ਗੁਰਿ ਕਾਢੇ ਮਾਇਆ ਦ੍ਰੋਹੰ ॥ ਕਹੁ ਨਾਨਕ ਮੈ ਸੋ ਪ੍ਰਭੁ ਪਾਇਆ ਕਰਣ ਕਾਰਣ ਸਮਰਥੋਹੰ ॥੨॥੧੪॥੩੭॥ ਸਾਰਗ ਮਹਲਾ ੫ ॥ ਨੈਨਹੁ ਦੇਖਿਓ ਚਲਤੁ ਤਮਾਸਾ ॥ ਸਭ ਹੂ ਦੂਰਿ ਸਭ ਹੂ ਤੇ ਨੇਰੈ ਅਗਮ ਅਗਮ ਘਟ ਵਾਸਾ ॥੧॥ ਰਹਾਉ ॥ ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ ॥ ਖਿਨ ਮਹਿ ਸਾਜਿ ਸਵਾਰਿ ਬਿਨਾਹੈ ਭਗਤਿ ਵਛਲ ਗੁਣਤਾਸਾ ॥੧॥ ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ

error: Content is protected !!