ਸੰਗੀ ਊਹਾਂ ਨਾਹੀ ਜਹ ਭਾਰੀ ॥ ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥੧॥ ਹਉ ਨਾਹੀ ਨਾਹੀ ਕਿਛੁ ਮੇਰਾ ਨਾ ਹਮਰੋ ਬਸੁ ਚਾਰੀ ॥ ਕਰਨ ਕਰਾਵਨ ਨਾਨਕ ਕੇ ਪ੍ਰਭ ਸੰਤਨ ਸੰਗਿ ਉਧਾਰੀ ॥੨॥੩੬॥੫੯॥ ਸਾਰਗ ਮਹਲਾ ੫ ॥ ਮੋਹਨੀ ਮੋਹਤ ਰਹੈ ਨ ਹੋਰੀ ॥ ਸਾਧਿਕ ਸਿਧ ਸਗਲ ਕੀ ਪਿਆਰੀ ਤੁਟੈ ਨ ਕਾਹੂ ਤੋਰੀ ॥੧॥ ਰਹਾਉ ॥ ਖਟੁ ਸਾਸਤ੍ਰ ਉਚਰਤ ਰਸਨਾਗਰ ਤੀਰਥ ਗਵਨ ਨ ਥੋਰੀ ॥ ਪੂਜਾ ਚਕ੍ਰ ਬਰਤ ਨੇਮ ਤਪੀਆ ਊਹਾ ਗੈਲ ਨ ਛੋਰੀ ॥੧॥ ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮ ਗਤਿ ਮੋਰੀ ॥ ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥੨॥੩੭॥੬੦॥ ਸਾਰਗ ਮਹਲਾ ੫ ॥ ਕਹਾ ਕਰਹਿ ਰੇ ਖਾਟਿ ਖਾਟਲੀ ॥ ਪਵਨਿ ਅਫਾਰ ਤੋਰ ਚਾਮਰੋ ਅਤਿ ਜਜਰੀ ਤੇਰੀ ਰੇ ਮਾਟਲੀ ॥੧॥ ਰਹਾਉ ॥ ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟਲੀ ॥ ਦੇਵਨਹਾਰੁ ਬਿਸਾਰਿਓ ਅੰਧੁਲੇ ਜਿਉ ਸਫਰੀ ਉਦਰੁ ਭਰੈ ਬਹਿ ਹਾਟਲੀ ॥੧॥ ਸਾਦ ਬਿਕਾਰ ਬਿਕਾਰ ਝੂਠ ਰਸ ਜਹ ਜਾਨੋ ਤਹ ਭੀਰ ਬਾਟਲੀ ॥ ਕਹੁ ਨਾਨਕ ਸਮਝੁ ਰੇ ਇਆਨੇ ਆਜੁ ਕਾਲਿ ਖੁਲ੍ਹ੍ਹੈ ਤੇਰੀ ਗਾਂਠਲੀ ॥੨॥੩੮॥੬੧॥ ਸਾਰਗ ਮਹਲਾ ੫ ॥ ਗੁਰ ਜੀਉ ਸੰਗਿ ਤੁਹਾਰੈ ਜਾਨਿਓ ॥ ਕੋਟਿ ਜੋਧ ਉਆ ਕੀ ਬਾਤ ਨ ਪੁਛੀਐ ਤਾਂ ਦਰਗਹ ਭੀ ਮਾਨਿਓ ॥੧॥ ਰਹਾਉ ॥ ਕਵਨ ਮੂਲੁ ਪ੍ਰਾਨੀ ਕਾ ਕਹੀਐ ਕਵਨ ਰੂਪੁ ਦ੍ਰਿਸਟਾਨਿਓ ॥ ਜੋਤਿ ਪ੍ਰਗਾਸ ਭਈ ਮਾਟੀ ਸੰਗਿ ਦੁਲਭ ਦੇਹ ਬਖਾਨਿਓ ॥੧॥ ਤੁਮ ਤੇ ਸੇਵ ਤੁਮ ਤੇ ਜਪ ਤਾਪਾ ਤੁਮ ਤੇ ਤਤੁ ਪਛਾਨਿਓ ॥ ਕਰੁ ਮਸਤਕਿ ਧਰਿ ਕਟੀ ਜੇਵਰੀ ਨਾਨਕ ਦਾਸ ਦਸਾਨਿਓ ॥੨॥੩੯॥੬੨॥ ਸਾਰਗ ਮਹਲਾ ੫ ॥ ਹਰਿ ਹਰਿ ਦੀਓ ਸੇਵਕ ਕਉ ਨਾਮ ॥ ਮਾਨਸੁ ਕਾ ਕੋ ਬਪੁਰੋ ਭਾਈ ਜਾ ਕੋ ਰਾਖਾ ਰਾਮ ॥੧॥ ਰਹਾਉ ॥ ਆਪਿ ਮਹਾ ਜਨੁ ਆਪੇ ਪੰਚਾ ਆਪਿ ਸੇਵਕ ਕੈ ਕਾਮ ॥ ਆਪੇ ਸਗਲੇ ਦੂਤ ਬਿਦਾਰੇ ਠਾਕੁਰ ਅੰਤਰਜਾਮ ॥੧॥ ਆਪੇ ਪਤਿ ਰਾਖੀ ਸੇਵਕ ਕੀ ਆਪਿ ਕੀਓ ਬੰਧਾਨ ॥ ਆਦਿ ਜੁਗਾਦਿ ਸੇਵਕ ਕੀ ਰਾਖੈ ਨਾਨਕ ਕੋ ਪ੍ਰਭੁ ਜਾਨ ॥੨॥੪੦॥੬੩॥ ਸਾਰਗ ਮਹਲਾ ੫ ॥ ਤੂ ਮੇਰਾ ਮੀਤ ਸਖਾ ਹਰਿ ਪ੍ਰਾਨ ॥ ਮਨੁ ਧਨੁ ਜੀਉ ਪਿੰਡੁ ਸਭੁ ਤੁਮਰਾ ਇਹੁ ਤਨੁ ਸੀਤੋ ਤੁਮਰੈ ਧਾਨ ॥੧॥ ਰਹਾਉ ॥ ਤੁਮ ਹੀ ਦੀਏ ਅਨਿਕ ਪ੍ਰਕਾਰਾ ਤੁਮ ਹੀ ਦੀਏ ਮਾਨ ॥ ਸਦਾ ਸਦਾ ਤੁਮ ਹੀ ਪਤਿ ਰਾਖਹੁ ਅੰਤਰਜਾਮੀ ਜਾਨ ॥੧॥