ਸਬਦੁ ਵੀਚਾਰੇ ॥੧॥ ਰਹਾਉ ॥ ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥ ਸਚੁ ਧਨੁ ਵਣਜਹੁ ਸਚੁ ਧਨੁ ਸੰਚਹੁ ਕਬਹੂ ਨ ਆਵਹੁ ਹਾਰੇ ॥੧॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਅਗਨਤ ਭਰੇ ਭੰਡਾਰੇ ॥ ਕਹੁ ਨਾਨਕ ਸੋਭਾ ਸੰਗਿ ਜਾਵਹੁ ਪਾਰਬ੍ਰਹਮ ਕੈ ਦੁਆਰੇ ॥੨॥੫੭॥੮੦॥ ਸਾਰਗ ਮਹਲਾ ੫ ॥ ਪ੍ਰਭ ਜੀ ਮੋਹਿ ਕਵਨੁ ਅਨਾਥੁ ਬਿਚਾਰਾ ॥ ਕਵਨ ਮੂਲ ਤੇ ਮਾਨੁਖੁ ਕਰਿਆ ਇਹੁ ਪਰਤਾਪੁ ਤੁਹਾਰਾ ॥੧॥ ਰਹਾਉ ॥ ਜੀਅ ਪ੍ਰਾਣ ਸਰਬ ਕੇ ਦਾਤੇ ਗੁਣ ਕਹੇ ਨ ਜਾਹਿ ਅਪਾਰਾ ॥ ਸਭ ਕੇ ਪ੍ਰੀਤਮ ਸ੍ਰਬ ਪ੍ਰਤਿਪਾਲਕ ਸਰਬ ਘਟਾਂ ਆਧਾਰਾ ॥੧॥ ਕੋਇ ਨ ਜਾਣੈ ਤੁਮਰੀ ਗਤਿ ਮਿਤਿ ਆਪਹਿ ਏਕ ਪਸਾਰਾ ॥ ਸਾਧ ਨਾਵ ਬੈਠਾਵਹੁ ਨਾਨਕ ਭਵ ਸਾਗਰੁ ਪਾਰਿ ਉਤਾਰਾ ॥੨॥੫੮॥੮੧॥ ਸਾਰਗ ਮਹਲਾ ੫ ॥ ਆਵੈ ਰਾਮ ਸਰਣਿ ਵਡਭਾਗੀ ॥ ਏਕਸ ਬਿਨੁ ਕਿਛੁ ਹੋਰੁ ਨ ਜਾਣੈ ਅਵਰਿ ਉਪਾਵ ਤਿਆਗੀ ॥੧॥ ਰਹਾਉ ॥ ਮਨ ਬਚ ਕ੍ਰਮ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ ॥ ਅਨਦ ਬਿਨੋਦ ਅਕਥ ਕਥਾ ਰਸੁ ਸਾਚੈ ਸਹਜਿ ਸਮਾਇਆ ॥੧॥ ਕਰਿ ਕਿਰਪਾ ਜੋ ਅਪੁਨਾ ਕੀਨੋ ਤਾ ਕੀ ਊਤਮ ਬਾਣੀ ॥ ਸਾਧਸੰਗਿ ਨਾਨਕ ਨਿਸਤਰੀਐ ਜੋ ਰਾਤੇ ਪ੍ਰਭ ਨਿਰਬਾਣੀ ॥੨॥੫੯॥੮੨॥ ਸਾਰਗ ਮਹਲਾ ੫ ॥ ਜਾ ਤੇ ਸਾਧੂ ਸਰਣਿ ਗਹੀ ॥ ਸਾਂਤਿ ਸਹਜੁ ਮਨਿ ਭਇਓ ਪ੍ਰਗਾਸਾ ਬਿਰਥਾ ਕਛੁ ਨ ਰਹੀ ॥੧॥ ਰਹਾਉ ॥ ਹੋਹੁ ਕ੍ਰਿਪਾਲ ਨਾਮੁ ਦੇਹੁ ਅਪੁਨਾ ਬਿਨਤੀ ਏਹ ਕਹੀ ॥ ਆਨ ਬਿਉਹਾਰ ਬਿਸਰੇ ਪ੍ਰਭ ਸਿਮਰਤ ਪਾਇਓ ਲਾਭੁ ਸਹੀ ॥੧॥ ਜਹ ਤੇ ਉਪਜਿਓ ਤਹੀ ਸਮਾਨੋ ਸਾਈ ਬਸਤੁ ਅਹੀ ॥ ਕਹੁ ਨਾਨਕ ਭਰਮੁ ਗੁਰਿ ਖੋਇਓ ਜੋਤੀ ਜੋਤਿ ਸਮਹੀ ॥੨॥੬੦॥੮੩॥ ਸਾਰਗ ਮਹਲਾ ੫ ॥ ਰਸਨਾ ਰਾਮ ਕੋ ਜਸੁ ਗਾਉ ॥ ਆਨ ਸੁਆਦ ਬਿਸਾਰਿ ਸਗਲੇ ਭਲੋ ਨਾਮ ਸੁਆਉ ॥੧॥ ਰਹਾਉ ॥ ਚਰਨ ਕਮਲ ਬਸਾਇ ਹਿਰਦੈ ਏਕ ਸਿਉ ਲਿਵ ਲਾਉ ॥ ਸਾਧਸੰਗਤਿ ਹੋਹਿ ਨਿਰਮਲੁ ਬਹੁੜਿ ਜੋਨਿ ਨ ਆਉ ॥੧॥ ਜੀਉ ਪ੍ਰਾਨ ਅਧਾਰੁ ਤੇਰਾ ਤੂ ਨਿਥਾਵੇ ਥਾਉ ॥ ਸਾਸਿ ਸਾਸਿ ਸਮ੍ਹ੍ਹਾਲਿ ਹਰਿ ਹਰਿ ਨਾਨਕ ਸਦ ਬਲਿ ਜਾਉ ॥੨॥੬੧॥੮੪॥ ਸਾਰਗ ਮਹਲਾ ੫ ॥ ਬੈਕੁੰਠ ਗੋਬਿੰਦ ਚਰਨ ਨਿਤ ਧਿਆਉ ॥ ਮੁਕਤਿ ਪਦਾਰਥੁ ਸਾਧੂ ਸੰਗਤਿ ਅੰਮ੍ਰਿਤੁ ਹਰਿ ਕਾ ਨਾਉ ॥੧॥ ਰਹਾਉ ॥ ਊਤਮ ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ ॥ ਆਵਤ ਜਾਤ ਦੋਊ ਪਖ ਪੂਰਨ ਪਾਈਐ ਸੁਖ ਬਿਸ੍ਰਾਮ ॥੧॥

error: Content is protected !!