ਸੂਖਾ ਸਿਮਰਤ ਨਾਮੁ ਸੁਆਮੀ ॥੧॥ ਰਹਾਉ ॥ ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗੋੁਪਾਲ ਹਰਿ ਰਾਇਆ ॥ ਬਿਸਰਿ ਨ ਜਾਈ ਨਿਮਖ ਹਿਰਦੈ ਤੇ ਪੂਰੈ ਗੁਰੂ ਮਿਲਾਇਆ ॥੧॥ ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ ਵਸਿ ਜਾ ਕੈ ॥ ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥੨॥੭੩॥੯੬॥ ਸਾਰਗ ਮਹਲਾ ੫ ॥ ਜਾ ਕੈ ਰਾਮ ਕੋ ਬਲੁ ਹੋਇ ॥ ਸਗਲ ਮਨੋਰਥ ਪੂਰਨ ਤਾਹੂ ਕੇ ਦੂਖੁ ਨ ਬਿਆਪੈ ਕੋਇ ॥੧॥ ਰਹਾਉ ॥ ਜੋ ਜਨੁ ਭਗਤੁ ਦਾਸੁ ਨਿਜੁ ਪ੍ਰਭ ਕਾ ਸੁਣਿ ਜੀਵਾਂ ਤਿਸੁ ਸੋਇ ॥ ਉਦਮੁ ਕਰਉ ਦਰਸਨੁ ਪੇਖਨ ਕਉ ਕਰਮਿ ਪਰਾਪਤਿ ਹੋਇ ॥੧॥ ਗੁਰ ਪਰਸਾਦੀ ਦ੍ਰਿਸਟਿ ਨਿਹਾਰਉ ਦੂਸਰ ਨਾਹੀ ਕੋਇ ॥ ਦਾਨੁ ਦੇਹਿ ਨਾਨਕ ਅਪਨੇ ਕਉ ਚਰਨ ਜੀਵਾਂ ਸੰਤ ਧੋਇ ॥੨॥੭੪॥੯੭॥ ਸਾਰਗ ਮਹਲਾ ੫ ॥ ਜੀਵਤੁ ਰਾਮ ਕੇ ਗੁਣ ਗਾਇ ॥ ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ ਕਬ ਹੀ ਜਾਇ ॥੧॥ ਰਹਾਉ ॥ ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥ ਜਿਉ ਤੂ ਰਾਖਹਿ ਤਿਵ ਹੀ ਰਹਣਾ ਤੁਮ੍ਹ੍ਹਰਾ ਪੈਨ੍ਹ੍ਹੈ ਖਾਇ ॥੧॥ ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ ॥ ਨਾਨਕ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥ ਸਾਰਗ ਮਹਲਾ ੫ ॥ ਮਨ ਰੇ ਨਾਮ ਕੋ ਸੁਖ ਸਾਰ ॥ ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰ ॥੧॥ ਰਹਾਉ ॥ ਗ੍ਰਿਹਿ ਅੰਧ ਕੂਪ ਪਤਿਤ ਪ੍ਰਾਣੀ ਨਰਕ ਘੋਰ ਗੁਬਾਰ ॥ ਅਨਿਕ ਜੋਨੀ ਭ੍ਰਮਤ ਹਾਰਿਓ ਭ੍ਰਮਤ ਬਾਰੰ ਬਾਰ ॥੧॥ ਪਤਿਤ ਪਾਵਨ ਭਗਤਿ ਵਛਲ ਦੀਨ ਕਿਰਪਾ ਧਾਰ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰ ॥੨॥੭੬॥੯੯॥ ਸਾਰਗ ਮਹਲਾ ੫ ॥ ਬਿਰਾਜਿਤ ਰਾਮ ਕੋ ਪਰਤਾਪ ॥ ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥੧॥ ਰਹਾਉ ॥ ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੂਕੇ ਸੋਗ ਸੰਤਾਪ ॥ ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਧ੍ਰਾਪ ॥੧॥ ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ ॥ ਭਗਤਿ ਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ ॥੨॥੭੭॥੧੦੦॥ ਸਾਰਗ ਮਹਲਾ ੫ ॥ ਆਤੁਰੁ ਨਾਮ ਬਿਨੁ ਸੰਸਾਰ ॥ ਤ੍ਰਿਪਤਿ ਨ ਹੋਵਤ ਕੂਕਰੀ ਆਸਾ ਇਤੁ ਲਾਗੋ ਬਿਖਿਆ ਛਾਰ ॥੧॥ ਰਹਾਉ ॥ ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ ॥ ਹਰਿ ਕਾ ਸਿਮਰਨੁ ਨਿਮਖ ਨ ਸਿਮਰਿਓ ਜਮਕੰਕਰ ਕਰਤ ਖੁਆਰ ॥੧॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਤੇਰਿਆ ਸੰਤਾ ਕੀ ਰਵਾਰ