ਬਹੁ ਪਰਕਾਰਿ ॥ ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥ ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥ ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥੧॥ ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥ ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥ ਸਾਰਗ ਮਹਲਾ ੫ ॥ ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥ ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥੧॥ ਰਹਾਉ ॥ ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥ ਗਰਭ ਉਦਰ ਬਿਲਲਾਟ ਕਰਤਾ ਤਹਾਂ ਹੋਵਤ ਦੀਨ ॥੧॥ ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥ ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨ੍ਹ੍ਹ ॥੨॥੮੫॥੧੦੮॥ ਸਾਰਗ ਮਹਲਾ ੫ ॥ ਮਾਈ ਰੀ ਚਰਨਹ ਓਟ ਗਹੀ ॥ ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥੧॥ ਰਹਾਉ ॥ ਅਗਹ ਅਗਾਧਿ ਊਚ ਅਬਿਨਾਸੀ ਕੀਮਤਿ ਜਾਤ ਨ ਕਹੀ ॥ ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥੧॥ ਦੀਨ ਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥ ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ॥੨॥੮੬॥੧੦੯॥ ਸਾਰਗ ਮਹਲਾ ੫ ॥ ਮਾਈ ਰੀ ਮਨੁ ਮੇਰੋ ਮਤਵਾਰੋ ॥ ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥੧॥ ਰਹਾਉ ॥ ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ ॥ ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥ ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥ ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥੨॥੮੭॥੧੧੦॥ ਸਾਰਗ ਮਹਲਾ ੫ ॥ ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥ ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥੧॥ ਰਹਾਉ ॥ ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥ ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਭ੍ਰਮਾਹਿ ॥੧॥ ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥ ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥੨॥੮੮॥੧੧੧॥ ਸਾਰਗ ਮਹਲਾ ੫ ॥ ਹਰਿ ਕਾਟੀ ਕੁਟਿਲਤਾ ਕੁਠਾਰਿ ॥ ਭ੍ਰਮ ਬਨ ਦਹਨ ਭਏ ਖਿਨ ਭੀਤਰਿ ਰਾਮ ਨਾਮ ਪਰਹਾਰਿ ॥੧॥ ਰਹਾਉ ॥ ਕਾਮ ਕ੍ਰੋਧ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥