ਧਿਆਨੁ ਧਰਹਿ ॥ ਅਨਿਕ ਪੁਰਖ ਅੰਸਾ ਅਵਤਾਰ ॥ ਅਨਿਕ ਇੰਦ੍ਰ ਊਭੇ ਦਰਬਾਰ ॥੩॥ ਅਨਿਕ ਪਵਨ ਪਾਵਕ ਅਰੁ ਨੀਰ ॥ ਅਨਿਕ ਰਤਨ ਸਾਗਰ ਦਧਿ ਖੀਰ ॥ ਅਨਿਕ ਸੂਰ ਸਸੀਅਰ ਨਖਿਆਤਿ ॥ ਅਨਿਕ ਦੇਵੀ ਦੇਵਾ ਬਹੁ ਭਾਂਤਿ ॥੪॥ ਅਨਿਕ ਬਸੁਧਾ ਅਨਿਕ ਕਾਮਧੇਨ ॥ ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥ ਅਨਿਕ ਅਕਾਸ ਅਨਿਕ ਪਾਤਾਲ ॥ ਅਨਿਕ ਮੁਖੀ ਜਪੀਐ ਗੋਪਾਲ ॥੫॥ ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥ ਅਨਿਕ ਜੁਗਤਿ ਹੋਵਤ ਬਖਿਆਨ ॥ ਅਨਿਕ ਸਰੋਤੇ ਸੁਨਹਿ ਨਿਧਾਨ ॥ ਸਰਬ ਜੀਅ ਪੂਰਨ ਭਗਵਾਨ ॥੬॥ ਅਨਿਕ ਧਰਮ ਅਨਿਕ ਕੁਮੇਰ ॥ ਅਨਿਕ ਬਰਨ ਅਨਿਕ ਕਨਿਕ ਸੁਮੇਰ ॥ ਅਨਿਕ ਸੇਖ ਨਵਤਨ ਨਾਮੁ ਲੇਹਿ ॥ ਪਾਰਬ੍ਰਹਮ ਕਾ ਅੰਤੁ ਨ ਤੇਹਿ ॥੭॥ ਅਨਿਕ ਪੁਰੀਆ ਅਨਿਕ ਤਹ ਖੰਡ ॥ ਅਨਿਕ ਰੂਪ ਰੰਗ ਬ੍ਰਹਮੰਡ ॥ ਅਨਿਕ ਬਨਾ ਅਨਿਕ ਫਲ ਮੂਲ ॥ ਆਪਹਿ ਸੂਖਮ ਆਪਹਿ ਅਸਥੂਲ ॥੮॥ ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥ ਅਨਿਕ ਪਰਲਉ ਅਨਿਕ ਉਤਪਾਤਿ ॥ ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥ ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥ ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥ ਅਨਿਕ ਕਲਾ ਖੇਲੈ ਹਰਿ ਰਾਇ ॥ ਅਨਿਕ ਧੁਨਿਤ ਲਲਿਤ ਸੰਗੀਤ ॥ ਅਨਿਕ ਗੁਪਤ ਪ੍ਰਗਟੇ ਤਹ ਚੀਤ ॥੧੦॥ ਸਭ ਤੇ ਊਚ ਭਗਤ ਜਾ ਕੈ ਸੰਗਿ ॥ ਆਠ ਪਹਰ ਗੁਨ ਗਾਵਹਿ ਰੰਗਿ ॥ ਅਨਿਕ ਆਨੰਦ ਅਨਾਹਦ ਝੁਨਕਾਰ ॥ ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥ ਸਤਿ ਪੁਰਖੁ ਸਤਿ ਅਸਥਾਨੁ ॥ ਊਚ ਤੇ ਊਚ ਨਿਰਮਲ ਨਿਰਬਾਨੁ ॥ ਅਪੁਨਾ ਕੀਆ ਜਾਨਹਿ ਆਪਿ ॥ ਆਪੇ ਘਟਿ ਘਟਿ ਰਹਿਓ ਬਿਆਪਿ ॥ ਕ੍ਰਿਪਾ ਨਿਧਾਨ ਨਾਨਕ ਦਇਆਲ ॥ ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥
ੴ ਸਤਿਗੁਰ ਪ੍ਰਸਾਦਿ ॥
ਸਾਰਗ ਮਹਲਾ ੫ ਛੰਤ॥ ਸਭ ਦੇਖੀਐ ਅਨਭੈ ਕਾ ਦਾਤਾ ॥ ਘਟਿ ਘਟਿ ਪੂਰਨ ਹੈ ਅਲਿਪਾਤਾ ॥ ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥ ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥ ਕਉਨ ਉਪਮਾ ਦੇਉ ਕਵਨ ਬਡਾਈ ॥ ਪੂਰਨ ਪੂਰਿ ਰਹਿਓ ਸ੍ਰਬ ਠਾਈ ॥ ਪੂਰਨ ਮਨਮੋਹਨ ਘਟ ਘਟ ਸੋਹਨ