ਪਾਇਆ ॥ ਗੁਰ ਪਰਸਾਦੀ ਘਟਿ ਚਾਨਣਾ ਅਨ੍ਹੇਰੁ ਗਵਾਇਆ ॥ ਲੋਹਾ ਪਾਰਸਿ ਭੇਟੀਐ ਕੰਚਨੁ ਹੋਇ ਆਇਆ ॥ ਨਾਨਕ ਸਤਿਗੁਰਿ ਮਿਲਿਐ ਨਾਉ ਪਾਈਐ ਮਿਲਿ ਨਾਮੁ ਧਿਆਇਆ ॥ ਜਿਨ੍ਹ੍ਹ ਕੈ ਪੋਤੈ ਪੁੰਨੁ ਹੈ ਤਿਨ੍ਹ੍ਹੀ ਦਰਸਨੁ ਪਾਇਆ ॥੧੯॥ ਸਲੋਕ ਮਃ ੧ ॥ ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥ ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ ॥ ਸਚੈ ਸਰਮੈ ਬਾਹਰੇ ਅਗੈ ਲਹਹਿ ਨ ਦਾਦਿ ॥ ਅਕਲਿ ਏਹ ਨ ਆਖੀਐ ਅਕਲਿ ਗਵਾਈਐ ਬਾਦਿ ॥ ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥ ਅਕਲੀ ਪੜ੍ਹ੍ਹਿ ਕੈ ਬੁਝੀਐ ਅਕਲੀ ਕੀਚੈ ਦਾਨੁ ॥ ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥੧॥ ਮਃ ੨ ॥ ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ ॥ ਹੋਵਹਿ ਲਿੰਙ ਝਿੰਙ ਨਹ ਹੋਵਹਿ ਐਸੀ ਕਹੀਐ ਸੂਰਤਿ ॥ ਜੋ ਓਸੁ ਇਛੈ ਸੋ ਫਲੁ ਪਾਏ ਤਾਂ ਨਾਨਕ ਕਹੀਐ ਮੂਰਤਿ ॥੨॥ ਪਉੜੀ ॥ ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ ॥ ਜਿਸੁ ਪਰਾਪਤਿ ਸੋ ਲਹੈ ਗੁਰ ਸਬਦੀ ਮਿਲਿਆ ॥ ਸਤਿਗੁਰ ਕੈ ਭਾਣੈ ਜੋ ਚਲੈ ਹਰਿ ਸੇਤੀ ਰਲਿਆ ॥ ਜਮਕਾਲੁ ਜੋਹਿ ਨ ਸਕਈ ਘਟਿ ਚਾਨਣੁ ਬਲਿਆ ॥ ਨਾਨਕ ਬਖਸਿ ਮਿਲਾਇਅਨੁ ਫਿਰਿ ਗਰਭਿ ਨ ਗਲਿਆ ॥੨੦॥ ਸਲੋਕ ਮਃ ੧ ॥ ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ ॥ ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ ॥ ਜੁਗਤਿ ਧੋਤੀ ਸੁਰਤਿ ਚਉਕਾ ਤਿਲਕੁ ਕਰਣੀ ਹੋਇ ॥ ਭਾਉ ਭੋਜਨੁ ਨਾਨਕਾ ਵਿਰਲਾ ਤ ਕੋਈ ਕੋਇ ॥੧॥ ਮਹਲਾ ੩ ॥ ਨਉਮੀ ਨੇਮੁ ਸਚੁ ਜੇ ਕਰੈ ॥ ਕਾਮ ਕ੍ਰੋਧੁ ਤ੍ਰਿਸਨਾ ਉਚਰੈ ॥ ਦਸਮੀ ਦਸੇ ਦੁਆਰ ਜੇ ਠਾਕੈ ਏਕਾਦਸੀ ਏਕੁ ਕਰਿ ਜਾਣੈ ॥ ਦੁਆਦਸੀ ਪੰਚ ਵਸਗਤਿ ਕਰਿ ਰਾਖੈ ਤਉ ਨਾਨਕ ਮਨੁ ਮਾਨੈ ॥ ਐਸਾ ਵਰਤੁ ਰਹੀਜੈ ਪਾਡੇ ਹੋਰ ਬਹੁਤੁ ਸਿਖ ਕਿਆ ਦੀਜੈ ॥੨॥ ਪਉੜੀ ॥ ਭੂਪਤਿ ਰਾਜੇ ਰੰਕ ਰਾਇ ਸੰਚਹਿ ਬਿਖੁ ਮਾਇਆ ॥ ਕਰਿ ਕਰਿ ਹੇਤੁ ਵਧਾਇਦੇ ਪਰ ਦਰਬੁ ਚੁਰਾਇਆ ॥ ਪੁਤ੍ਰ ਕਲਤ੍ਰ ਨ ਵਿਸਹਹਿ ਬਹੁ ਪ੍ਰੀਤਿ ਲਗਾਇਆ ॥ ਵੇਖਦਿਆ ਹੀ ਮਾਇਆ ਧ੍ਰਹਿ ਗਈ ਪਛੁਤਹਿ ਪਛੁਤਾਇ ॥ ਜਮ ਦਰਿ ਬਧੇ ਮਾਰੀਅਹਿ ਨਾਨਕ ਹਰਿ ਭਾਇਆ ॥੨੧॥ ਸਲੋਕ ਮਃ ੧ ॥ ਗਿਆਨ ਵਿਹੂਣਾ ਗਾਵੈ ਗੀਤ ॥ ਭੁਖੇ ਮੁਲਾਂ ਘਰੇ ਮਸੀਤਿ ॥ ਮਖਟੂ ਹੋਇ ਕੈ ਕੰਨ ਪੜਾਏ ॥ ਫਕਰੁ ਕਰੇ ਹੋਰੁ ਜਾਤਿ ਗਵਾਏ ॥ ਗੁਰੁ ਪੀਰੁ ਸਦਾਏ ਮੰਗਣ ਜਾਇ ॥ ਤਾ ਕੈ ਮੂਲਿ ਨ ਲਗੀਐ ਪਾਇ ॥ ਘਾਲਿ ਖਾਹਿ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥੧॥

error: Content is protected !!