ਮਃ ੧ ॥ ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨ੍ਹ੍ਹੀ ॥ ਮਨਿ ਅੰਧੈ ਊਂਧੈ ਕਵਲਿ ਦਿਸਨ੍ਹ੍ਹਿ ਖਰੇ ਕਰੂਪ ॥ ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦ ਨ ਬੇਦ ਨ ਗੀਤ ਰਸੁ ਰਸ ਕਸ ਨਾ ਜਾਣੰਤਿ ॥ ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥੨॥ ਪਉੜੀ ॥ ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥ ਹਰਿ ਅਰਥਿ ਜੋ ਖਰਚਦੇ ਦੇਂਦੇ ਸੁਖੁ ਪਾਇਆ ॥ ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਨ ਆਇਆ ॥ ਗੁਰਮੁਖਾਂ ਨਦਰੀ ਆਵਦਾ ਮਾਇਆ ਸਟਿ ਪਾਇਆ ॥ ਨਾਨਕ ਭਗਤਾਂ ਹੋਰੁ ਚਿਤਿ ਨ ਆਵਈ ਹਰਿ ਨਾਮਿ ਸਮਾਇਆ ॥੨੨॥ ਸਲੋਕ ਮਃ ੪ ॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਸਚੈ ਸਬਦਿ ਜਿਨ੍ਹ੍ਹਾ ਏਕ ਲਿਵ ਲਾਗੀ ॥ ਗ੍ਰਿਹ ਕੁਟੰਬ ਮਹਿ ਸਹਜ ਸਮਾਧੀ ॥ ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥੧॥ ਮਃ ੪ ॥ ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥ ਸਬਦੈ ਸਾਦੁ ਨ ਆਇਓ ਸਚਿ ਨ ਲਗੋ ਭਾਉ ॥ ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥ ਜੇ ਇਕ ਵਿਖ ਅਗਾਹਾ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥ ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥ ਆਪੁ ਗਵਾਇ ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ ॥ ਨਾਨਕ ਤਿਨ੍ਹ੍ਹਾ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥੨॥ ਪਉੜੀ ॥ ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥ ਗੜ੍ਹ੍ਹ ਮੰਦਰ ਗਚ ਗੀਰੀਆ ਕਿਛੁ ਸਾਥਿ ਨ ਜਾਈ ॥ ਸੋਇਨ ਸਾਖਤਿ ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ ॥ ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ ॥ ਨਾਨਕ ਜੋ ਦੇਵੈ ਤਿਸਹਿ ਨ ਜਾਣਨ੍ਹ੍ਹੀ ਮਨਮੁਖਿ ਦੁਖੁ ਪਾਈ ॥੨੩॥ ਸਲੋਕ ਮਃ ੩ ॥ ਪੜ੍ਹ੍ਹਿ ਪੜ੍ਹ੍ਹਿ ਪੰਡਿਤ ਮੋੁਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥ ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥ ਮੂਰਖ ਅੰਧੇ ਤ੍ਰੈ ਗੁਣ ਸੇਵਹਿ ਮਾਇਆ ਕੈ ਬਿਉਹਾਰੀ ॥ ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਨ ਹਉਮੈ ਵਿਚਹੁ ਮਾਰੀ ॥ ਨਾਨਕ ਪੜਨਾ ਗੁੜਨਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥੧॥ ਮਃ ੩ ॥ ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥ ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥ ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥ ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ