ਬੁਦਬੁਦਾ ਤੈਸਾ ਇਹੁ ਸੰਸਾਰਾ ॥ ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥੪॥੧॥ ਮਲਾਰ ਮਹਲਾ ੩ ॥ ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ ॥ ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥੧॥ ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥ ਪ੍ਰਭ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥੧॥ ਰਹਾਉ ॥ ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਭਗਤਿ ਨ ਭਾਇ ॥ ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥ ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ਫਿਰਾਹਿ ॥੨॥ ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥੩॥ ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਕੀਮਤਿ ਕਹਣੁ ਨ ਜਾਇ ॥ ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥ ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਦਰਿ ਸੋਭਾ ਪਾਇ ॥੪॥੨॥ ਮਲਾਰ ਮਹਲਾ ੩ ॥ ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥ ਗੁਰ ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ ॥ ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥੧॥ ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ ॥ ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥੧॥ ਰਹਾਉ ॥ ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਨ ਕਿਸ ਹੀ ਨਾਲਿ ॥ ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ ॥ ਗੁਰਮਤਿ ਸਤਸੰਗਤਿ ਨ ਵਿਛੁੜਹਿ ਅਨਦਿਨੁ ਨਾਮੁ ਸਮ੍ਹ੍ਹਾਲਿ ॥੨॥ ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ ਵੀਚਾਰੁ ॥ ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ ॥ ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ ਕਰੀ ਪੂਕਾਰ ॥੩॥ ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ ॥ ਅਨਦਿਨੁ ਹਰਿ ਹਰਿ ਉਚਰੈ ਗੁਰ ਕੈ ਸਹਜਿ ਸੁਭਾਇ ॥ ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥੪॥੩॥ ਮਲਾਰ ਮਹਲਾ ੩ ॥ ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥੧॥ ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥ ਤਜਿ ਕੂੜੁ ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮ੍ਹ੍ਹਾਲਿ ॥੧॥ ਰਹਾਉ ॥ ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ