ਕੋਈ ਨਾਹੀ ॥ ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥ ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥੨॥ ਸਤਿਗੁਰ ਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥ ਮੇਰਾ ਪ੍ਰਭੁ ਅਲਖੁ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥ ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥੩॥ ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥ ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ ॥ ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥੪॥ ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਨ ਕੋਈ ॥ ਏਕੋੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥ ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥੫॥੪॥ ਮਲਾਰ ਮਹਲਾ ੩ ॥ ਗਣ ਗੰਧ੍ਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥ ਜਿਸਹਿ ਬੁਝਾਏ ਸੋਈ ਬੂਝੈ ਜਿਸ ਨੋ ਆਪੇ ਲਏ ਮਿਲਾਇ ॥ ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥੧॥ ਮਨ ਮੇਰੇ ਖਿਨੁ ਖਿਨੁ ਨਾਮੁ ਸਮ੍ਹ੍ਹਾਲਿ ॥ ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥੧॥ ਰਹਾਉ ॥ ਮਨਮੁਖ ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥ ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥ ਇਹ ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥ ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ ॥੨॥ ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ ॥ ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ ॥ ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਨ ਕੋਈ ॥੩॥ ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥ ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ ॥ ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥ ਨਾਨਕ ਜਿਸੁ ਭਾਵੈ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥੪॥੫॥ ਮਲਾਰ ਮਹਲਾ ੩ ਦੁਤੁਕੇ ॥ ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥ ਗੁਰ ਸਬਦੀ ਚੂਕੈ ਅਭਿਮਾਨੁ ॥੧॥ ਜਿਨ ਕਉ ਲਿਲਾਟਿ ਲਿਖਿਆ ਧੁਰਿ ਨਾਮੁ ॥ ਅਨਦਿਨੁ ਨਾਮੁ ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥੧॥ ਰਹਾਉ ॥ ਮਨ ਕੀ ਬਿਧਿ ਸਤਿਗੁਰ ਤੇ ਜਾਣੈ

error: Content is protected !!