ਹਰਿ ਭੇਟਿਓ ਬਨਵਾਰੀ ॥੧॥ ਰਹਾਉ ॥ ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੈ ਕੁਲਿ ਲਾਗੀ ਗਾਰੀ ॥ ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥੨॥ ਹਰਿ ਹਰਿ ਆਨਿ ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥ ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ ਦੇਖਿ ਮਹਤਾਰੀ ॥੩॥ ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥ ਗੁਰਿ ਪੂਰੈ ਹਉਮੈ ਭੀਤਿ ਤੋਰੀ ਜਨ ਨਾਨਕ ਮਿਲੇ ਬਨਵਾਰੀ ॥੪॥੧॥ ਮਲਾਰ ਮਹਲਾ ੪ ॥ ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥ ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥੧॥ ਤੀਰਥਿ ਅਠਸਠਿ ਮਜਨੁ ਨਾਈ ॥ ਸਤਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰੀ ਸਭ ਦੁਰਮਤਿ ਮੈਲੁ ਗਵਾਈ ॥੧॥ ਰਹਾਉ ॥ ਜਾਹਨਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥ ਕਾਂਸੀ ਕ੍ਰਿਸਨੁ ਚਰਾਵਤ ਗਾਊ ਮਿਲਿ ਹਰਿ ਜਨ ਸੋਭਾ ਪਾਈ ॥੨॥ ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥ ਹਰਿ ਕਾ ਸੰਤੁ ਮਿਲੈ ਗੁਰ ਸਾਧੂ ਲੈ ਤਿਸ ਕੀ ਧੂਰਿ ਮੁਖਿ ਲਾਈ ॥੩॥ ਜਿਤਨੀ ਸ੍ਰਿਸਟਿ ਤੁਮਰੀ ਮੇਰੇ ਸੁਆਮੀ ਸਭ ਤਿਤਨੀ ਲੋਚੈ ਧੂਰਿ ਸਾਧੂ ਕੀ ਤਾਈ ॥ ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ ਲੰਘਾਈ ॥੪॥੨॥ ਮਲਾਰ ਮਹਲਾ ੪ ॥ ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ ਤਿਸ ਕੀ ਭੂਖ ਦੂਖ ਸਭਿ ਉਤਰਹਿ ਜੋ ਹਰਿ ਗੁਣ ਹਰਿ ਉਚਰੈ ॥੧॥ ਜਪਿ ਮਨ ਹਰਿ ਹਰਿ ਹਰਿ ਨਿਸਤਰੈ ॥ ਗੁਰ ਕੇ ਬਚਨ ਕਰਨ ਸੁਨਿ ਧਿਆਵੈ ਭਵ ਸਾਗਰੁ ਪਾਰਿ ਪਰੈ ॥੧॥ ਰਹਾਉ ॥ ਤਿਸੁ ਜਨ ਕੇ ਹਮ ਹਾਟਿ ਬਿਹਾਝੇ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ ਹਰਿ ਜਨ ਕਉ ਮਿਲਿਆਂ ਸੁਖੁ ਪਾਈਐ ਸਭ ਦੁਰਮਤਿ ਮੈਲੁ ਹਰੈ ॥੨॥ ਹਰਿ ਜਨ ਕਉ ਹਰਿ ਭੂਖ ਲਗਾਨੀ ਜਨੁ ਤ੍ਰਿਪਤੈ ਜਾ ਹਰਿ ਗੁਨ ਬਿਚਰੈ ॥ ਹਰਿ ਕਾ ਜਨੁ ਹਰਿ ਜਲ ਕਾ ਮੀਨਾ ਹਰਿ ਬਿਸਰਤ ਫੂਟਿ ਮਰੈ ॥੩॥ ਜਿਨਿ ਏਹ ਪ੍ਰੀਤਿ ਲਾਈ ਸੋ ਜਾਨੈ ਕੈ ਜਾਨੈ ਜਿਸੁ ਮਨਿ ਧਰੈ ॥ ਜਨੁ ਨਾਨਕੁ ਹਰਿ ਦੇਖਿ ਸੁਖੁ ਪਾਵੈ ਸਭ ਤਨ ਕੀ ਭੂਖ ਟਰੈ ॥੪॥੩॥ ਮਲਾਰ ਮਹਲਾ ੪ ॥ ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥ ਹਰਿ ਜਨ ਕਉ ਹਰਿ ਦੀਈ ਵਡਿਆਈ ਹਰਿ ਜਨੁ ਹਰਿ ਕਾਰੈ ਲਾਵੈ ॥੧॥ ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥