ਮਿਲਿਓ ਭਗਤਿ ਕਰਉ ਨਿਵਿ ਪਾਏ ॥੨॥ ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ ॥ ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥ ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥ ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥੪॥੩॥ ਮਲਾਰ ਮਹਲਾ ੫ ॥ ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥ ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥ ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥ ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥ ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥ ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥ ਨਾਨਕ ਸਰਨਿ ਚਰਨ ਕਮਲਨ ਕੀ ਤੁਮ੍ਹ੍ਹ ਨ ਡਾਰਹੁ ਪ੍ਰਭ ਕਰਤੇ ॥੩॥੪॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧ ॥ ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥ ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥ ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥ ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗਂ​‍ੀ ॥ ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥ ਮਲਾਰ ਮਹਲਾ ੫ ॥ ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥ ਸਗਲ ਸਹੇਲੀ ਸੁਖ ਭਰਿ ਸੂਤੀ ਜਿਨ ਘਰਿ ਲਾਲੁ ਬਸਾਈ ॥੧॥ ਰਹਾਉ ॥ ਮੋਹਿ ਅਵਗਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥ ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤਂ​‍ੀ ਇਹ ਹਉਮੈ ਕੀ ਢੀਠਾਈ ॥੧॥ ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥ ਏਕ ਨਿਮਖ ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥ ਮਲਾਰ ਮਹਲਾ ੫ ॥ ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥ ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥ ਹਮ ਤੇਰੀ

error: Content is protected !!