ੴ ਸਤਿਗੁਰ ਪ੍ਰਸਾਦਿ ॥
ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥ ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥੧॥ ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥ ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥ ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ ॥ ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥੨॥ ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥ ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥੩॥ ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥ ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥੪॥ ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥ ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥੫॥ ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥ ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥੬॥ ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥ ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥੭॥ ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥ ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥੮॥੧॥ ਮਲਾਰ ਮਹਲਾ ੩ ॥ ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥ ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥ ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥੧॥ ਮਨ ਰੇ ਸਤਿਗੁਰੁ ਸੇਵਿ ਸਮਾਇ ॥ ਵਡੈ ਭਾਗਿ ਗੁਰੁ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ ॥੧॥ ਰਹਾਉ ॥ ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥ ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥ ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ ਜਨਮੁ ਸਵਾਰਣਹਾਰੁ ॥੨॥ ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥ ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥੩॥ ਸਾਚਾ ਸਾਹਿਬੁ ਮਾਹਰੋ ਸਤਿਗੁਰਿ ਦੀਆ ਦਿਖਾਇ ॥ ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥ ਹਰਿ ਕੈ ਨਾਇ ਸਦਾ