ਨਿਹਾਲੁ ॥ ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥ ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥ ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥ ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥ ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥ ਮਹਲਾ ੧ ॥ ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥ ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥ ਪਉੜੀ ॥ ਆਪੀਨ੍ਹ੍ਹੈ ਆਪੁ ਸਾਜਿ ਆਪੁ ਪਛਾਣਿਆ ॥ ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥ ਵਿਣੁ ਥੰਮ੍ਹ੍ਹਾ ਗਗਨੁ ਰਹਾਇ ਸਬਦੁ ਨੀਸਾਣਿਆ ॥ ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥ ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥ ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥ ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥ ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥ ਸਲੋਕ ਮਃ ੧ ॥ ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥ ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥੧॥ ਮਃ ੧ ॥ ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥ ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥ ਪਉੜੀ ॥ ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥ ਬੈਠਾ ਤਾੜੀ ਲਾਇ ਕਵਲੁ ਛਪਾਇਆ ॥ ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥ ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥ ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥ ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥ ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥ ਸਚੇ ਹੀ ਪਤੀਆਇ ਸਚਿ ਸਮਾਇਆ ॥੨॥ ਸਲੋਕ ਮਃ ੧ ॥ ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥ ਮਃ ੨ ॥ ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥ ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥ ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥ ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥੨॥ ਪਉੜੀ ॥ ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥ ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥ ਦਸ ਅਵਤਾਰੀ ਰਾਮੁ ਰਾਜਾ ਆਇਆ ॥ ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥ ਈਸ ਮਹੇਸੁਰੁ ਸੇਵ ਤਿਨ੍ਹ੍ਹੀ ਅੰਤੁ ਨ ਪਾਇਆ ॥ ਸਚੀ ਕੀਮਤਿ ਪਾਇ ਤਖਤੁ ਰਚਾਇਆ ॥ ਦੁਨੀਆ ਧੰਧੈ ਲਾਇ ਆਪੁ ਛਪਾਇਆ

error: Content is protected !!