॥ ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥ ਸਲੋਕ ਮਃ ੨ ॥ ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥ ਨਾਨਕ ਝੂਰਿ ਮਰਹਿ ਦੋਹਾਗਣੀ ਜਿਨ੍ਹ੍ਹ ਅਵਰੀ ਲਾਗਾ ਨੇਹੁ ॥੧॥ ਮਃ ੨ ॥ ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥ ਨਾਨਕ ਸੁਖਿ ਸਵਨੁ ਸੋਹਾਗਣੀ ਜਿਨ੍ਹ੍ਹ ਸਹ ਨਾਲਿ ਪਿਆਰੁ ॥੨॥ ਪਉੜੀ ॥ ਆਪੇ ਛਿੰਝ ਪਵਾਇ ਮਲ ਅਖਾੜਾ ਰਚਿਆ ॥ ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥ ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥ ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥ ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥ ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ ॥ ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥ ਨਾਨਕ ਸਚਾ ਸਬਦੁ ਸਲਾਹਿ ਸਚੁ ਪਛਾਣੀਐ ॥੪॥ ਸਲੋਕ ਮਃ ੩ ॥ ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥ ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥ ਰੰਗੁ ਰਹਿਆ ਤਿਨ੍ਹ੍ਹ ਕਾਮਣੀ ਜਿਨ੍ਹ੍ਹ ਮਨਿ ਭਉ ਭਾਉ ਹੋਇ ॥ ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥੧॥ ਮਃ ੩ ॥ ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥ ਨਾਨਕ ਦੁਖੁ ਲਾਗਾ ਤਿਨ੍ਹ੍ਹ ਕਾਮਣੀ ਜਿਨ੍ਹ੍ਹ ਕੰਤੈ ਸਿਉ ਮਨਿ ਭੰਗੁ ॥੨॥ ਪਉੜੀ ॥ ਦੋਵੈ ਤਰਫਾ ਉਪਾਇ ਇਕੁ ਵਰਤਿਆ ॥ ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥ ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥ ਮਨਮੁਖ ਕਚੇ ਕੂੜਿਆਰ ਤਿਨ੍ਹ੍ਹੀ ਨਿਹਚਉ ਦਰਗਹ ਹਾਰਿਆ ॥ ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨ੍ਹ੍ਹੀ ਮਾਰਿਆ ॥ ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥ ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ ॥ ਸਤਿਗੁਰੁ ਸੇਵਨਿ ਆਪਣਾ ਤਿਨ੍ਹ੍ਹਾ ਵਿਟਹੁ ਹਉ ਵਾਰਿਆ ॥੫॥ ਸਲੋਕ ਮਃ ੩ ॥ ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥ ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥ ਮਃ ੩ ॥ ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥ ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥ ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥ ਪਉੜੀ ॥ ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥ ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥ ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥ ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ