ਸਚਾ ਨਾਮੁ ਮਿਲੈ ਆਧਾਰੁ ॥੧੯॥ ਸਲੋਕ ਮਃ ੧ ॥ ਰਾਤੀ ਕਾਲੁ ਘਟੈ ਦਿਨਿ ਕਾਲੁ ॥ ਛਿਜੈ ਕਾਇਆ ਹੋਇ ਪਰਾਲੁ ॥ ਵਰਤਣਿ ਵਰਤਿਆ ਸਰਬ ਜੰਜਾਲੁ ॥ ਭੁਲਿਆ ਚੁਕਿ ਗਇਆ ਤਪ ਤਾਲੁ ॥ ਅੰਧਾ ਝਖਿ ਝਖਿ ਪਇਆ ਝੇਰਿ ॥ ਪਿਛੈ ਰੋਵਹਿ ਲਿਆਵਹਿ ਫੇਰਿ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ॥ ਮੋਇਆ ਰੋਂਹਿ ਰੋਂਦੇ ਮਰਿ ਜਾਂਹਂ​‍ੀ ॥ ਨਾਨਕ ਖਸਮੈ ਏਵੈ ਭਾਵੈ ॥ ਸੇਈ ਮੁਏ ਜਿਨ ਚਿਤਿ ਨ ਆਵੈ ॥੧॥ ਮਃ ੧ ॥ ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ ॥ ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ ॥ ਕਿਥਹੁ ਆਇਆ ਕਹ ਗਇਆ ਕਿਹੁ ਨ ਸੀਓ ਕਿਹੁ ਸੀ ॥ ਮਨਮੁਖਾਂ ਗਲਾ ਗੋਈਆ ਕੀਤਾ ਚਾਉ ਰਲੀ ॥ ਨਾਨਕ ਸਚੇ ਨਾਮ ਬਿਨੁ ਸਿਰ ਖੁਰ ਪਤਿ ਪਾਟੀ ॥੨॥ ਪਉੜੀ ॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥ ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ ॥ ਸਤਿਗੁਰੁ ਸੇਵਹਿ ਸੇ ਪਰਵਾਣੁ ਜਿਨ੍ਹ੍ਹ ਜੋਤੀ ਜੋਤਿ ਮਿਲਾਈ ॥ ਸੋ ਸਾਹਿਬੁ ਸੋ ਸੇਵਕੁ ਤੇਹਾ ਜਿਸੁ ਭਾਣਾ ਮੰਨਿ ਵਸਾਈ ॥ ਆਪਣੈ ਭਾਣੈ ਕਹੁ ਕਿਨਿ ਸੁਖੁ ਪਾਇਆ ਅੰਧਾ ਅੰਧੁ ਕਮਾਈ ॥ ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ ਜਾਈ ॥ ਦੂਜੈ ਸਭੁ ਕੋ ਲਗਿ ਵਿਗੁਤਾ ਬਿਨੁ ਸਤਿਗੁਰ ਬੂਝ ਨ ਪਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਸ ਨੋ ਕਿਰਪਾ ਕਰੇ ਰਜਾਈ ॥੨੦॥ ਸਲੋਕ ਮਃ ੧ ॥ ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥ ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ ॥ ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥ ਜਿਨ੍ਹ੍ਹ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ ॥੧॥ ਮਃ ੧ ॥ ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥ ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥ ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥੨॥ ਮਃ ੧ ॥ ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥ ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ ॥ ਬੰਧੁ ਤੁਟਾ ਬੇੜੀ ਨਹੀ ਨਾ ਤੁਲਹਾ ਨਾ ਹਾਥ ॥ ਨਾਨਕ ਸਚੇ ਨਾਮ ਵਿਣੁ ਕੇਤੇ ਡੁਬੇ ਸਾਥ ॥੩॥ ਮਃ ੧ ॥ ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ ॥ ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ ॥ ਜਿਥੈ ਸਾਇਰੁ ਲੰਘਣਾ ਅਗਨਿ ਪਾਣੀ ਅਸਗਾਹ ॥ ਕੰਧੀ ਦਿਸਿ ਨ ਆਵਈ ਧਾਹੀ ਪਵੈ ਕਹਾਹ ॥ ਨਾਨਕ ਓਥੈ ਜਾਣੀਅਹਿ ਸਾਹ ਕੇਈ ਪਾਤਿਸਾਹ ॥੪॥ ਪਉੜੀ ॥ ਇਕਨ੍ਹ੍ਹਾ ਗਲੀਂ ਜੰਜੀਰ ਬੰਦਿ ਰਬਾਣੀਐ ॥ ਬਧੇ ਛੁਟਹਿ ਸਚਿ ਸਚੁ ਪਛਾਣੀਐ ॥

error: Content is protected !!