ਖਾਂਹੀ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਅੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵਹਿ ਪਾਂਡੇ ॥ ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵਹਿ ਪਾਂਡੇ ॥ ਮਾਸੁ ਪੁਰਾਣੀ ਮਾਸੁ ਕਤੇਬਂੀ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨ੍ਹ੍ਹ ਕਾ ਦਾਨੁ ਨ ਲੈਣਾ ॥ ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥ ਪਉੜੀ ॥ ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥ ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ ॥ ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥ ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥ ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ ॥ ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥ ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥ ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥ ਸਲੋਕ ਮਃ ੧ ॥ ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥ ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥੧॥ ਮਃ ੨ ॥ ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥ ਏਨੀ ਜਲਈ ਨਾਮੁ ਵਿਸਾਰਿਆ ਇਕ ਨ ਚਲੀਆ ਨਾਲਿ ॥੨॥ ਪਉੜੀ ॥ ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥ ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ ॥ ਕਾਲੁ ਚਲਾਏ ਬੰਨਿ ਕੋਇ ਨ ਰਖਸੀ ॥ ਜਰੁ ਜਰਵਾਣਾ ਕੰਨ੍ਹ੍ਹਿ ਚੜਿਆ ਨਚਸੀ ॥ ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ ॥ ਅਗਨਿ ਭਖੈ ਭੜਹਾਰੁ ਅਨਦਿਨੁ ਭਖਸੀ ॥ ਫਾਥਾ ਚੁਗੈ ਚੋਗ ਹੁਕਮੀ ਛੁਟਸੀ ॥ ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥੨੬॥