ਸਲੋਕ ਮਃ ੧ ॥ ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥ ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥ ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥ ਤਾਰ ਘੋਰ ਬਾਜੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥ ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥ ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥ ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥ ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥ ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥ ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥੧॥ ਮਃ ੧ ॥ ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥ ਕਾਲੂ ਬਿਅਕਲ ਮਨ ਗੋਰ ਨ ਮਾਨੀ ॥ ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥ ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥ ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥ ਮਨ ਤੁਆਨਾ ਤੂ ਕੁਦਰਤੀ ਆਇਆ ॥ ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥ ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥ ਪਉੜੀ ॥ ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥ ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ ॥ ਲਥੇ ਸਭਿ ਵਿਕਾਰ ਸਬਦਿ ਨੀਸਾਣਿਆ ॥ ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥ ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ ॥ ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥ ਆਪੇ ਬਖਸਿ ਮਿਲਾਏ ਸਦ ਕੁਰਬਾਣਿਆ ॥ ਨਾਨਕ ਲਏ ਮਿਲਾਇ ਖਸਮੈ ਭਾਣਿਆ ॥੨੭॥ ਸਲੋਕ ਮਃ ੧ ॥ ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥ ਧਨੁ ਲਿਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥੧॥ ਮਃ ੧ ॥ ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥ ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥੨॥ ਪਉੜੀ ॥ ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥ ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥ ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ ॥ ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥ ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥ ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥ ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥ ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥੨੮॥੧॥ ਸੁਧੁ

error: Content is protected !!