ੴ ਸਤਿਗੁਰ ਪ੍ਰਸਾਦਿ ॥
ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ ॥ ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ ॥ ਭਗਤਿ ਦਾਨੁ ਦੀਜੈ ਜਾਚਹਿ ਸੰਤ ਜਨ ॥੧॥ ਰਹਾਉ ॥ ਜਾਂ ਚੈ ਘਰਿ ਦਿਗ ਦਿਸੈ ਸਰਾਇਚਾ ਬੈਕੁੰਠ ਭਵਨ ਚਿਤ੍ਰਸਾਲਾ ਸਪਤ ਲੋਕ ਸਾਮਾਨਿ ਪੂਰੀਅਲੇ ॥ ਜਾਂ ਚੈ ਘਰਿ ਲਛਿਮੀ ਕੁਆਰੀ ਚੰਦੁ ਸੂਰਜੁ ਦੀਵੜੇ ਕਉਤਕੁ ਕਾਲੁ ਬਪੁੜਾ ਕੋਟਵਾਲੁ ਸੁ ਕਰਾ ਸਿਰੀ ॥ ਸੁ ਐਸਾ ਰਾਜਾ ਸ੍ਰੀ ਨਰਹਰੀ ॥੧॥ ਜਾਂ ਚੈ ਘਰਿ ਕੁਲਾਲੁ ਬ੍ਰਹਮਾ ਚਤੁਰ ਮੁਖੁ ਡਾਂਵੜਾ ਜਿਨਿ ਬਿਸ੍ਵ ਸੰਸਾਰੁ ਰਾਚੀਲੇ ॥ ਜਾਂ ਕੈ ਘਰਿ ਈਸਰੁ ਬਾਵਲਾ ਜਗਤ ਗੁਰੂ ਤਤ ਸਾਰਖਾ ਗਿਆਨੁ ਭਾਖੀਲੇ ॥ ਪਾਪੁ ਪੁੰਨੁ ਜਾਂ ਚੈ ਡਾਂਡੀਆ ਦੁਆਰੈ ਚਿਤ੍ਰ ਗੁਪਤੁ ਲੇਖੀਆ ॥ ਧਰਮ ਰਾਇ ਪਰੁਲੀ ਪ੍ਰਤਿਹਾਰੁ ॥ ਸੋੁ ਐਸਾ ਰਾਜਾ ਸ੍ਰੀ ਗੋਪਾਲੁ ॥੨॥ ਜਾਂ ਚੈ ਘਰਿ ਗਣ ਗੰਧਰਬ ਰਿਖੀ ਬਪੁੜੇ ਢਾਢੀਆ ਗਾਵੰਤ ਆਛੈ ॥ ਸਰਬ ਸਾਸਤ੍ਰ ਬਹੁ ਰੂਪੀਆ ਅਨਗਰੂਆ ਆਖਾੜਾ ਮੰਡਲੀਕ ਬੋਲ ਬੋਲਹਿ ਕਾਛੇ ॥ ਚਉਰ ਢੂਲ ਜਾਂ ਚੈ ਹੈ ਪਵਣੁ ॥ ਚੇਰੀ ਸਕਤਿ ਜੀਤਿ ਲੇ ਭਵਣੁ ॥ ਅੰਡ ਟੂਕ ਜਾ ਚੈ ਭਸਮਤੀ ॥ ਸੋੁ ਐਸਾ ਰਾਜਾ ਤ੍ਰਿਭਵਣ ਪਤੀ ॥੩॥ ਜਾਂ ਚੈ ਘਰਿ ਕੂਰਮਾ ਪਾਲੁ ਸਹਸ੍ਰ ਫਨੀ ਬਾਸਕੁ ਸੇਜ ਵਾਲੂਆ ॥ ਅਠਾਰਹ ਭਾਰ ਬਨਾਸਪਤੀ ਮਾਲਣੀ ਛਿਨਵੈ ਕਰੋੜੀ ਮੇਘ ਮਾਲਾ ਪਾਣੀਹਾਰੀਆ ॥ ਨਖ ਪ੍ਰਸੇਵ ਜਾ ਚੈ ਸੁਰਸਰੀ ॥ ਸਪਤ ਸਮੁੰਦ ਜਾਂ ਚੈ ਘੜਥਲੀ ॥ ਏਤੇ ਜੀਅ ਜਾਂ ਚੈ ਵਰਤਣੀ ॥ ਸੋੁ ਐਸਾ ਰਾਜਾ ਤ੍ਰਿਭਵਣ ਧਣੀ ॥੪॥ ਜਾਂ ਚੈ ਘਰਿ ਨਿਕਟ ਵਰਤੀ ਅਰਜਨੁ ਧ੍ਰੂ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ ॥ ਏਤੇ ਜੀਅ ਜਾਂ ਚੈ ਹਹਿ ਘਰੀ ॥ ਸਰਬ ਬਿਆਪਿਕ ਅੰਤਰ ਹਰੀ ॥ ਪ੍ਰਣਵੈ ਨਾਮਦੇਉ ਤਾਂ ਚੀ ਆਣਿ ॥ ਸਗਲ ਭਗਤ ਜਾ ਚੈ ਨੀਸਾਣਿ ॥੫॥੧॥ ਮਲਾਰ ॥ ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥ ਤੂ ਨ ਬਿਸਾਰਿ ਰਾਮਈਆ ॥੧॥ ਰਹਾਉ ॥ ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥ ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥ ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥ ਏ ਪੰਡੀਆ ਮੋ ਕਉ ਢੇਢ ਕਹਤ ਹੈ ਤੇਰੀ ਪੈਜ ਪਿਛਉਡੀ ਹੋਇਲਾ ॥੨॥ ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥ ਫੇਰਿ ਦੀਆ ਦੇਹੁਰਾ ਨਾਮੇ