ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਕਾਨ੍ੜਾ ਮਹਲਾ ੪ ਚਉਪਦੇ ਘਰੁ ੧ ॥ ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ ॥ ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ ਉਤਰਿਆ ॥੧॥ ਰਹਾਉ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ ਜਨਾਂ ਪਗ ਪਰਿਆ ॥ ਧਨੁ ਧਨੁ ਸਾਧ ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ ॥੧॥ ਮਨੂਆ ਚਲੈ ਚਲੈ ਬਹੁ ਬਹੁ ਬਿਧਿ ਮਿਲਿ ਸਾਧੂ ਵਸਗਤਿ ਕਰਿਆ ॥ ਜਿਉਂ ਜਲ ਤੰਤੁ ਪਸਾਰਿਓ ਬਧਕਿ ਗ੍ਰਸਿ ਮੀਨਾ ਵਸਗਤਿ ਖਰਿਆ ॥੨॥ ਹਰਿ ਕੇ ਸੰਤ ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ ॥ ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ ਕਰਿਆ ॥੩॥ ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰ ਧਰਿਆ ॥ ਸਭੁ ਦਾਲਦੁ ਦੂਖ ਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ ॥੪॥੧॥ ਕਾਨੜਾ ਮਹਲਾ ੪ ॥ ਮੇਰਾ ਮਨੁ ਸੰਤ ਜਨਾ ਪਗ ਰੇਨ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥੧॥ ਰਹਾਉ ॥ ਹਮ ਅਚਿਤ ਅਚੇਤ ਨ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ ॥ ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ ॥੧॥ ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥੨॥ ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ