ਤੇਰੇ ਜਨ ਧਿਆਵਹਿ ਇਕ ਮਨਿ ਇਕ ਚਿਤਿ ਤੇ ਸਾਧੂ ਸੁਖ ਪਾਵਹਿ ਜਪਿ ਹਰਿ ਹਰਿ ਨਾਮੁ ਨਿਧਾਨ ॥ ਉਸਤਤਿ ਕਰਹਿ ਪ੍ਰਭ ਤੇਰੀਆ ਮਿਲਿ ਸਾਧੂ ਸਾਧ ਜਨਾ ਗੁਰ ਸਤਿਗੁਰੂ ਭਗਵਾਨ ॥੧॥ ਜਿਨ ਕੈ ਹਿਰਦੈ ਤੂ ਸੁਆਮੀ ਤੇ ਸੁਖ ਫਲ ਪਾਵਹਿ ਤੇ ਤਰੇ ਭਵ ਸਿੰਧੁ ਤੇ ਭਗਤ ਹਰਿ ਜਾਨ ॥ ਤਿਨ ਸੇਵਾ ਹਮ ਲਾਇ ਹਰੇ ਹਮ ਲਾਇ ਹਰੇ ਜਨ ਨਾਨਕ ਕੇ ਹਰਿ ਤੂ ਤੂ ਤੂ ਤੂ ਤੂ ਭਗਵਾਨ ॥੨॥੬॥੧੨॥
ੴ ਸਤਿਗੁਰ ਪ੍ਰਸਾਦਿ ॥
ਕਾਨੜਾ ਮਹਲਾ ੫ ਘਰੁ ੨ ॥ ਗਾਈਐ ਗੁਣ ਗੋਪਾਲ ਕ੍ਰਿਪਾ ਨਿਧਿ ॥ ਦੁਖ ਬਿਦਾਰਨ ਸੁਖਦਾਤੇ ਸਤਿਗੁਰ ਜਾ ਕਉ ਭੇਟਤ ਹੋਇ ਸਗਲ ਸਿਧਿ ॥੧॥ ਰਹਾਉ ॥ ਸਿਮਰਤ ਨਾਮੁ ਮਨਹਿ ਸਾਧਾਰੈ ॥ ਕੋਟਿ ਪਰਾਧੀ ਖਿਨ ਮਹਿ ਤਾਰੈ ॥੧॥ ਜਾ ਕਉ ਚੀਤਿ ਆਵੈ ਗੁਰੁ ਅਪਨਾ ॥ ਤਾ ਕਉ ਦੂਖੁ ਨਹੀ ਤਿਲੁ ਸੁਪਨਾ ॥੨॥ ਜਾ ਕਉ ਸਤਿਗੁਰੁ ਅਪਨਾ ਰਾਖੈ ॥ ਸੋ ਜਨੁ ਹਰਿ ਰਸੁ ਰਸਨਾ ਚਾਖੈ ॥੩॥ ਕਹੁ ਨਾਨਕ ਗੁਰਿ ਕੀਨੀ ਮਇਆ ॥ ਹਲਤਿ ਪਲਤਿ ਮੁਖ ਊਜਲ ਭਇਆ ॥੪॥੧॥ ਕਾਨੜਾ ਮਹਲਾ ੫ ॥ ਆਰਾਧਉ ਤੁਝਹਿ ਸੁਆਮੀ ਅਪਨੇ ॥ ਊਠਤ ਬੈਠਤ ਸੋਵਤ ਜਾਗਤ ਸਾਸਿ ਸਾਸਿ ਸਾਸਿ ਹਰਿ ਜਪਨੇ ॥੧॥ ਰਹਾਉ ॥ ਤਾ ਕੈ ਹਿਰਦੈ ਬਸਿਓ ਨਾਮੁ ॥ ਜਾ ਕਉ ਸੁਆਮੀ ਕੀਨੋ ਦਾਨੁ ॥੧॥ ਤਾ ਕੈ ਹਿਰਦੈ ਆਈ ਸਾਂਤਿ ॥ ਠਾਕੁਰ ਭੇਟੇ ਗੁਰ ਬਚਨਾਂਤਿ ॥੨॥ ਸਰਬ ਕਲਾ ਸੋਈ ਪਰਬੀਨ ॥ ਨਾਮ ਮੰਤ੍ਰੁ ਜਾ ਕਉ ਗੁਰਿ ਦੀਨ ॥੩॥ ਕਹੁ ਨਾਨਕ ਤਾ ਕੈ ਬਲਿ ਜਾਉ ॥ ਕਲਿਜੁਗ ਮਹਿ ਪਾਇਆ ਜਿਨਿ ਨਾਉ ॥੪॥੨॥ ਕਾਨੜਾ ਮਹਲਾ ੫ ॥ ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾਂ ॥ ਅਨਿਕ ਬਾਰ ਕਰਿ ਬੰਦਨ ਸੰਤਨ ਊਹਾਂ ਚਰਨ ਗੋਬਿੰਦ ਜੀ ਕੇ ਬਸਨਾ ॥੧॥ ਰਹਾਉ ॥ ਅਨਿਕ ਭਾਂਤਿ ਕਰਿ ਦੁਆਰੁ ਨ ਪਾਵਉ ॥ ਹੋਇ ਕ੍ਰਿਪਾਲੁ ਤ ਹਰਿ ਹਰਿ ਧਿਆਵਉ ॥੧॥ ਕੋਟਿ ਕਰਮ ਕਰਿ ਦੇਹ ਨ ਸੋਧਾ ॥ ਸਾਧਸੰਗਤਿ ਮਹਿ ਮਨੁ ਪਰਬੋਧਾ ॥੨॥ ਤ੍ਰਿਸਨ ਨ ਬੂਝੀ ਬਹੁ ਰੰਗ ਮਾਇਆ ॥ ਨਾਮੁ ਲੈਤ ਸਰਬ ਸੁਖ ਪਾਇਆ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਕਹੁ ਨਾਨਕ ਤਉ ਛੂਟੇ ਜੰਜਾਲ ॥੪॥੩॥ ਕਾਨੜਾ ਮਹਲਾ ੫ ॥ ਐਸੀ ਮਾਂਗੁ ਗੋਬਿਦ ਤੇ ॥ ਟਹਲ ਸੰਤਨ ਕੀ ਸੰਗੁ ਸਾਧੂ ਕਾ ਹਰਿ ਨਾਮਾਂ ਜਪਿ ਪਰਮ ਗਤੇ ॥੧॥ ਰਹਾਉ ॥ ਪੂਜਾ ਚਰਨਾ ਠਾਕੁਰ ਸਰਨਾ ॥ ਸੋਈ ਕੁਸਲੁ ਜੁ ਪ੍ਰਭ ਜੀਉ ਕਰਨਾ ॥੧॥ ਸਫਲ ਹੋਤ ਇਹ