ਕਾਨੜਾ ਮਹਲਾ ੫ ॥ ਸਾਧ ਸਰਨਿ ਚਰਨ ਚਿਤੁ ਲਾਇਆ ॥ ਸੁਪਨ ਕੀ ਬਾਤ ਸੁਨੀ ਪੇਖੀ ਸੁਪਨਾ ਨਾਮ ਮੰਤ੍ਰੁ ਸਤਿਗੁਰੂ ਦ੍ਰਿੜਾਇਆ ॥੧॥ ਰਹਾਉ ॥ ਨਹ ਤ੍ਰਿਪਤਾਨੋ ਰਾਜ ਜੋਬਨਿ ਧਨਿ ਬਹੁਰਿ ਬਹੁਰਿ ਫਿਰਿ ਧਾਇਆ ॥ ਸੁਖੁ ਪਾਇਆ ਤ੍ਰਿਸਨਾ ਸਭ ਬੁਝੀ ਹੈ ਸਾਂਤਿ ਪਾਈ ਗੁਨ ਗਾਇਆ ॥੧॥ ਬਿਨੁ ਬੂਝੇ ਪਸੂ ਕੀ ਨਿਆਈ ਭ੍ਰਮਿ ਮੋਹਿ ਬਿਆਪਿਓ ਮਾਇਆ ॥ ਸਾਧਸੰਗਿ ਜਮ ਜੇਵਰੀ ਕਾਟੀ ਨਾਨਕ ਸਹਜਿ ਸਮਾਇਆ ॥੨॥੧੦॥ ਕਾਨੜਾ ਮਹਲਾ ੫ ॥ ਹਰਿ ਕੇ ਚਰਨ ਹਿਰਦੈ ਗਾਇ ॥ ਸੀਤਲਾ ਸੁਖ ਸਾਂਤਿ ਮੂਰਤਿ ਸਿਮਰਿ ਸਿਮਰਿ ਨਿਤ ਧਿਆਇ ॥੧॥ ਰਹਾਉ ॥ ਸਗਲ ਆਸ ਹੋਤ ਪੂਰਨ ਕੋਟਿ ਜਨਮ ਦੁਖੁ ਜਾਇ ॥੧॥ ਪੁੰਨ ਦਾਨ ਅਨੇਕ ਕਿਰਿਆ ਸਾਧੂ ਸੰਗਿ ਸਮਾਇ ॥ ਤਾਪ ਸੰਤਾਪ ਮਿਟੇ ਨਾਨਕ ਬਾਹੁੜਿ ਕਾਲੁ ਨ ਖਾਇ ॥੨॥੧੧॥
ੴ ਸਤਿਗੁਰ ਪ੍ਰਸਾਦਿ ॥
ਕਾਨੜਾ ਮਹਲਾ ੫ ਘਰੁ ੩ ॥ ਕਥੀਐ ਸੰਤਸੰਗਿ ਪ੍ਰਭ ਗਿਆਨੁ ॥ ਪੂਰਨ ਪਰਮ ਜੋਤਿ ਪਰਮੇਸੁਰ ਸਿਮਰਤ ਪਾਈਐ ਮਾਨੁ ॥੧॥ ਰਹਾਉ ॥ ਆਵਤ ਜਾਤ ਰਹੇ ਸ੍ਰਮ ਨਾਸੇ ਸਿਮਰਤ ਸਾਧੂ ਸੰਗਿ ॥ ਪਤਿਤ ਪੁਨੀਤ ਹੋਹਿ ਖਿਨ ਭੀਤਰਿ ਪਾਰਬ੍ਰਹਮ ਕੈ ਰੰਗਿ ॥੧॥ ਜੋ ਜੋ ਕਥੈ ਸੁਨੈ ਹਰਿ ਕੀਰਤਨੁ ਤਾ ਕੀ ਦੁਰਮਤਿ ਨਾਸ ॥ ਸਗਲ ਮਨੋਰਥ ਪਾਵੈ ਨਾਨਕ ਪੂਰਨ ਹੋਵੈ ਆਸ ॥੨॥੧॥੧੨॥ ਕਾਨੜਾ ਮਹਲਾ ੫ ॥ ਸਾਧਸੰਗਤਿ ਨਿਧਿ ਹਰਿ ਕੋ ਨਾਮ ॥ ਸੰਗਿ ਸਹਾਈ ਜੀਅ ਕੈ ਕਾਮ ॥੧॥ ਰਹਾਉ ॥ ਸੰਤ ਰੇਨੁ ਨਿਤਿ ਮਜਨੁ ਕਰੈ ॥ ਜਨਮ ਜਨਮ ਕੇ ਕਿਲਬਿਖ ਹਰੈ ॥੧॥ ਸੰਤ ਜਨਾ ਕੀ ਊਚੀ ਬਾਨੀ ॥ ਸਿਮਰਿ ਸਿਮਰਿ ਤਰੇ ਨਾਨਕ ਪ੍ਰਾਨੀ ॥੨॥੨॥੧੩॥ ਕਾਨੜਾ ਮਹਲਾ ੫ ॥ ਸਾਧੂ ਹਰਿ ਹਰੇ ਗੁਨ ਗਾਇ ॥ ਮਨੁ ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ ਜਾਇ ॥੧॥ ਰਹਾਉ ॥ ਈਤ ਊਤ ਕਹਾ ਲੋੁਭਾਵਹਿ ਏਕ ਸਿਉ ਮਨੁ ਲਾਇ ॥੧॥ ਮਹਾ ਪਵਿਤ੍ਰ ਸੰਤ ਆਸਨੁ ਮਿਲਿ ਸੰਗਿ ਗੋਬਿਦੁ ਧਿਆਇ ॥੨॥ ਸਗਲ ਤਿਆਗਿ ਸਰਨਿ ਆਇਓ ਨਾਨਕ ਲੇਹੁ ਮਿਲਾਇ ॥੩॥੩॥੧੪॥ ਕਾਨੜਾ ਮਹਲਾ ੫ ॥ ਪੇਖਿ ਪੇਖਿ ਬਿਗਸਾਉ ਸਾਜਨ ਪ੍ਰਭੁ ਆਪਨਾ ਇਕਾਂਤ ॥੧॥ ਰਹਾਉ ॥ ਆਨਦਾ ਸੁਖ ਸਹਜ ਮੂਰਤਿ ਤਿਸੁ ਆਨ ਨਾਹੀ ਭਾਂਤਿ ॥੧॥ ਸਿਮਰਤ ਇਕ ਬਾਰ