ਮਰੀਜੈ ॥੫॥ ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ ॥ ਤਿਨਾ ਤਿਸਨਾ ਜਲਤ ਜਲਤ ਨਹੀ ਬੂਝਹਿ ਡੰਡੁ ਧਰਮ ਰਾਇ ਕਾ ਦੀਜੈ ॥੬॥ ਸਭਿ ਤੀਰਥ ਬਰਤ ਜਗ੍ਯ੍ਯ ਪੁੰਨ ਕੀਏ ਹਿਵੈ ਗਾਲਿ ਗਾਲਿ ਤਨੁ ਛੀਜੈ ॥ ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੋ ਪੁਜੈ ਨ ਤੋਲ ਤੁਲੀਜੈ ॥੭॥ ਤਵ ਗੁਨ ਬ੍ਰਹਮ ਬ੍ਰਹਮ ਤੂ ਜਾਨਹਿ ਜਨ ਨਾਨਕ ਸਰਨਿ ਪਰੀਜੈ ॥ ਤੂ ਜਲ ਨਿਧਿ ਮੀਨ ਹਮ ਤੇਰੇ ਕਰਿ ਕਿਰਪਾ ਸੰਗਿ ਰਖੀਜੈ ॥੮॥੩॥ ਕਲਿਆਨ ਮਹਲਾ ੪ ॥ ਰਾਮਾ ਰਮ ਰਾਮੋ ਪੂਜ ਕਰੀਜੈ ॥ ਮਨੁ ਤਨੁ ਅਰਪਿ ਧਰਉ ਸਭੁ ਆਗੈ ਰਸੁ ਗੁਰਮਤਿ ਗਿਆਨੁ ਦ੍ਰਿੜੀਜੈ ॥੧॥ ਰਹਾਉ ॥ ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ ॥ ਆਤਮ ਦੇਉ ਦੇਉ ਹੈ ਆਤਮੁ ਰਸਿ ਲਾਗੈ ਪੂਜ ਕਰੀਜੈ ॥੧॥ ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ ॥ ਗੁਰ ਪਰਸਾਦਿ ਪਦਾਰਥੁ ਪਾਇਆ ਸਤਿਗੁਰ ਕਉ ਇਹੁ ਮਨੁ ਦੀਜੈ ॥੨॥ ਨਿਰਮੋਲਕੁ ਅਤਿ ਹੀਰੋ ਨੀਕੋ ਹੀਰੈ ਹੀਰੁ ਬਿਧੀਜੈ ॥ ਮਨੁ ਮੋਤੀ ਸਾਲੁ ਹੈ ਗੁਰ ਸਬਦੀ ਜਿਤੁ ਹੀਰਾ ਪਰਖਿ ਲਈਜੈ ॥੩॥ ਸੰਗਤਿ ਸੰਤ ਸੰਗਿ ਲਗਿ ਊਚੇ ਜਿਉ ਪੀਪਾਲ ਪਲਾਸ ਖਾਇ ਲੀਜੈ ॥ ਸਭ ਨਰ ਮਹਿ ਪ੍ਰਾਨੀ ਊਤਮੁ ਹੋਵੈ ਰਾਮ ਨਾਮੈ ਬਾਸੁ ਬਸੀਜੈ ॥੪॥ ਨਿਰਮਲ ਨਿਰਮਲ ਕਰਮ ਬਹੁ ਕੀਨੇ ਨਿਤ ਸਾਖਾ ਹਰੀ ਜੜੀਜੈ ॥ ਧਰਮੁ ਫੁਲੁ ਫਲੁ ਗੁਰਿ ਗਿਆਨੁ ਦ੍ਰਿੜਾਇਆ ਬਹਕਾਰ ਬਾਸੁ ਜਗਿ ਦੀਜੈ ॥੫॥ ਏਕ ਜੋਤਿ ਏਕੋ ਮਨਿ ਵਸਿਆ ਸਭ ਬ੍ਰਹਮ ਦ੍ਰਿਸਟਿ ਇਕੁ ਕੀਜੈ ॥ ਆਤਮ ਰਾਮੁ ਸਭ ਏਕੈ ਹੈ ਪਸਰੇ ਸਭ ਚਰਨ ਤਲੇ ਸਿਰੁ ਦੀਜੈ ॥੬॥ ਨਾਮ ਬਿਨਾ ਨਕਟੇ ਨਰ ਦੇਖਹੁ ਤਿਨ ਘਸਿ ਘਸਿ ਨਾਕ ਵਢੀਜੈ ॥ ਸਾਕਤ ਨਰ ਅਹੰਕਾਰੀ ਕਹੀਅਹਿ ਬਿਨੁ ਨਾਵੈ ਧ੍ਰਿਗੁ ਜੀਵੀਜੈ ॥੭॥ ਜਬ ਲਗੁ ਸਾਸੁ ਸਾਸੁ ਮਨ ਅੰਤਰਿ ਤਤੁ ਬੇਗਲ ਸਰਨਿ ਪਰੀਜੈ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ ਮੈ ਸਾਧੂ ਚਰਨ ਪਖੀਜੈ ॥੮॥੪॥ ਕਲਿਆਨ ਮਹਲਾ ੪ ॥ ਰਾਮਾ ਮੈ ਸਾਧੂ ਚਰਨ ਧੁਵੀਜੈ ॥ ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ ॥੧॥ ਰਹਾਉ ॥ ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥ ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥ ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ ਉਠਿ ਜੂਝੁ ਕਰੀਜੈ ॥ ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥੨॥ ਅੰਤਰਿ ਅਗਨਿ ਸਬਲ