ਮੁਗਧੁ ਗਵਾਰੁ ॥ ਹੀਣੌ ਨੀਚੁ ਬੁਰੌ ਬੁਰਿਆਰੁ ॥ ਨੀਧਨ ਕਉ ਧਨੁ ਨਾਮੁ ਪਿਆਰੁ ॥ ਇਹੁ ਧਨੁ ਸਾਰੁ ਹੋਰੁ ਬਿਖਿਆ ਛਾਰੁ ॥੪॥ ਉਸਤਤਿ ਨਿੰਦਾ ਸਬਦੁ ਵੀਚਾਰੁ ॥ ਜੋ ਦੇਵੈ ਤਿਸ ਕਉ ਜੈਕਾਰੁ ॥ ਤੂ ਬਖਸਹਿ ਜਾਤਿ ਪਤਿ ਹੋਇ ॥ ਨਾਨਕੁ ਕਹੈ ਕਹਾਵੈ ਸੋਇ ॥੫॥੧੨॥ ਪ੍ਰਭਾਤੀ ਮਹਲਾ ੧ ॥ ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ ॥ ਬਕਿ ਬਕਿ ਵਾਦੁ ਚਲਾਇਆ ਬਿਨੁ ਨਾਵੈ ਬਿਖੁ ਜਾਣਿ ॥੧॥ ਬਾਬਾ ਐਸਾ ਬਿਖਮ ਜਾਲਿ ਮਨੁ ਵਾਸਿਆ ॥ ਬਿਮਲੁ ਝਾਗਿ ਸਹਜਿ ਪਰਗਾਸਿਆ ॥੧॥ ਰਹਾਉ ॥ ਬਿਖੁ ਖਾਣਾ ਬਿਖੁ ਬੋਲਣਾ ਬਿਖੁ ਕੀ ਕਾਰ ਕਮਾਇ ॥ ਜਮ ਦਰਿ ਬਾਧੇ ਮਾਰੀਅਹਿ ਛੂਟਸਿ ਸਾਚੈ ਨਾਇ ॥੨॥ ਜਿਵ ਆਇਆ ਤਿਵ ਜਾਇਸੀ ਕੀਆ ਲਿਖਿ ਲੈ ਜਾਇ ॥ ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥੩॥ ਜਗੁ ਖੋਟੌ ਸਚੁ ਨਿਰਮਲੌ ਗੁਰ ਸਬਦੀਂ ਵੀਚਾਰਿ ॥ ਤੇ ਨਰ ਵਿਰਲੇ ਜਾਣੀਅਹਿ ਜਿਨ ਅੰਤਰਿ ਗਿਆਨੁ ਮੁਰਾਰਿ ॥੪॥ ਅਜਰੁ ਜਰੈ ਨੀਝਰੁ ਝਰੈ ਅਮਰ ਅਨੰਦ ਸਰੂਪ ॥ ਨਾਨਕੁ ਜਲ ਕਉ ਮੀਨੁ ਸੈ ਥੇ ਭਾਵੈ ਰਾਖਹੁ ਪ੍ਰੀਤਿ ॥੫॥੧੩॥ ਪ੍ਰਭਾਤੀ ਮਹਲਾ ੧ ॥ ਗੀਤ ਨਾਦ ਹਰਖ ਚਤੁਰਾਈ ॥ ਰਹਸ ਰੰਗ ਫੁਰਮਾਇਸਿ ਕਾਈ ॥ ਪੈਨ੍ਹ੍ਹਣੁ ਖਾਣਾ ਚੀਤਿ ਨ ਪਾਈ ॥ ਸਾਚੁ ਸਹਜੁ ਸੁਖੁ ਨਾਮਿ ਵਸਾਈ ॥੧॥ ਕਿਆ ਜਾਨਾਂ ਕਿਆ ਕਰੈ ਕਰਾਵੈ ॥ ਨਾਮ ਬਿਨਾ ਤਨਿ ਕਿਛੁ ਨ ਸੁਖਾਵੈ ॥੧॥ ਰਹਾਉ ॥ ਚੋਜ ਬਿਨੋਦ ਸ੍ਵਾਦ ਅਨੰਦਾ ॥ ਮਤਿ ਸਤ ਭਾਇ ਭਗਤਿ ਗੋਬਿੰਦਾ ॥ ਕੀਰਤਿ ਕਰਮ ਕਾਰ ਨਿਜ ਸੰਦਾ ॥ ਅੰਤਰਿ ਰਵਤੌ ਰਾਜ ਰਵਿੰਦਾ ॥੨॥ ਪ੍ਰਿਉ ਪ੍ਰਿਉ ਪ੍ਰੀਤਿ ਪ੍ਰੇਮਿ ਉਰ ਧਾਰੀ ॥ ਦੀਨਾ ਨਾਥੁ ਪੀਉ ਬਨਵਾਰੀ ॥ ਅਨਦਿਨੁ ਨਾਮੁ ਦਾਨੁ ਬ੍ਰਤਕਾਰੀ ॥ ਤ੍ਰਿਪਤਿ ਤਰੰਗ ਤਤੁ ਬੀਚਾਰੀ ॥੩॥ ਅਕਥੌ ਕਥਉ ਕਿਆ ਮੈ ਜੋਰੁ ॥ ਭਗਤਿ ਕਰੀ ਕਰਾਇਹਿ ਮੋਰ ॥ ਅੰਤਰਿ ਵਸੈ ਚੂਕੈ ਮੈ ਮੋਰ ॥ ਕਿਸੁ ਸੇਵੀ ਦੂਜਾ ਨਹੀ ਹੋਰੁ ॥੪॥ ਗੁਰ ਕਾ ਸਬਦੁ ਮਹਾ ਰਸੁ ਮੀਠਾ ॥ ਐਸਾ ਅੰਮ੍ਰਿਤੁ ਅੰਤਰਿ ਡੀਠਾ ॥ ਜਿਨਿ ਚਾਖਿਆ ਪੂਰਾ ਪਦੁ ਹੋਇ ॥ ਨਾਨਕ ਧ੍ਰਾਪਿਓ ਤਨਿ ਸੁਖੁ ਹੋਇ ॥੫॥੧੪॥ ਪ੍ਰਭਾਤੀ ਮਹਲਾ ੧ ॥ ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥ ਅਹਿਨਿਸਿ ਜੀਆ ਦੇਖਿ ਸਮਾਲੇ ਤਿਸ ਹੀ ਕੀ ਸਰਕਾਰਾ ॥੧॥ ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ ॥ ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਿ ਗੂੜ੍ਹੋ ॥੧॥ ਰਹਾਉ ॥ ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥ ਜਿਸ ਕੀ

error: Content is protected !!