ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥੨॥ ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥ ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥ ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥ ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥ ਪ੍ਰਭਾਤੀ ਮਹਲਾ ੧ ॥ ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥ ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥੧॥ ਸਬਦਿ ਰਤੇ ਪੂਰੇ ਬੈਰਾਗੀ ॥ ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥੧॥ ਰਹਾਉ ॥ ਬ੍ਰਹਮਣ ਵਾਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥੨॥ ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ ॥ ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥੩॥ ਸਗਲੇ ਕਰਮ ਧਰਮ ਸੁਚਿ ਸੰਜਮ ਜਪ ਤਪ ਤੀਰਥ ਸਬਦਿ ਵਸੇ ॥ ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥੪॥੧੬॥ ਪ੍ਰਭਾਤੀ ਮਹਲਾ ੧ ॥ ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥ ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ ਮੁਰਾਰੀ ॥੧॥ ਜਲਿ ਜਾਉ ਜੀਵਨੁ ਨਾਮ ਬਿਨਾ ॥ ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥੧॥ ਰਹਾਉ ॥ ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥ ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥੨॥ ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ ॥ ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥੩॥ ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ ॥ ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥੪॥ ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥ ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥੫॥੧੭॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਪ੍ਰਭਾਤੀ ਮਹਲਾ ੩ ਚਉਪਦੇ ਘਰੁ ੧॥ ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥ ਨਾਮਿ ਰਤੋ ਸਦਾ ਸੁਖੁ ਪਾਵੈ ਸਾਚਿ ਰਹੈ ਲਿਵ ਲਾਈ

error: Content is protected !!