ਪਰਗਾਸੁ ॥ ਗੁਰ ਸਬਦੇ ਕੀਨਾ ਰਿਦੈ ਨਿਵਾਸੁ ॥੩॥ ਗੁਰ ਸਮਰਥ ਸਦਾ ਦਇਆਲ ॥ ਹਰਿ ਜਪਿ ਜਪਿ ਨਾਨਕ ਭਏ ਨਿਹਾਲ ॥੪॥੧੧॥ ਪ੍ਰਭਾਤੀ ਮਹਲਾ ੫ ॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ॥ ਦੀਨ ਦਇਆਲ ਭਏ ਕਿਰਪਾਲਾ ਅਪਣਾ ਨਾਮੁ ਆਪਿ ਜਪਾਇਆ ॥੧॥ ਰਹਾਉ ॥ ਸੰਤਸੰਗਤਿ ਮਿਲਿ ਭਇਆ ਪ੍ਰਗਾਸ ॥ ਹਰਿ ਹਰਿ ਜਪਤ ਪੂਰਨ ਭਈ ਆਸ ॥੧॥ ਸਰਬ ਕਲਿਆਣ ਸੂਖ ਮਨਿ ਵੂਠੇ ॥ ਹਰਿ ਗੁਣ ਗਾਏ ਗੁਰ ਨਾਨਕ ਤੂਠੇ ॥੨॥੧੨॥
ੴ ਸਤਿਗੁਰ ਪ੍ਰਸਾਦਿ ॥
ਪ੍ਰਭਾਤੀ ਮਹਲਾ ੫ ਘਰੁ ੨ ਬਿਭਾਸ ॥ ਅਵਰੁ ਨ ਦੂਜਾ ਠਾਉ ॥ ਨਾਹੀ ਬਿਨੁ ਹਰਿ ਨਾਉ ॥ ਸਰਬ ਸਿਧਿ ਕਲਿਆਨ ॥ ਪੂਰਨ ਹੋਏ ਸਗਲ ਕਾਮ ॥੧॥ ਹਰਿ ਕੋ ਨਾਮੁ ਜਪੀਐ ਨੀਤ ॥ ਕਾਮ ਕ੍ਰੋਧ ਅਹੰਕਾਰੁ ਬਿਨਸੈ ਲਗੈ ਏਕੈ ਪ੍ਰੀਤਿ ॥੧॥ ਰਹਾਉ ॥ ਨਾਮਿ ਲਾਗੈ ਦੂਖੁ ਭਾਗੈ ਸਰਨਿ ਪਾਲਨ ਜੋਗੁ ॥ ਸਤਿਗੁਰੁ ਭੇਟੈ ਜਮੁ ਨ ਤੇਟੈ ਜਿਸੁ ਧੁਰਿ ਹੋਵੈ ਸੰਜੋਗੁ ॥੨॥ ਰੈਨਿ ਦਿਨਸੁ ਧਿਆਇ ਹਰਿ ਹਰਿ ਤਜਹੁ ਮਨ ਕੇ ਭਰਮ ॥ ਸਾਧਸੰਗਤਿ ਹਰਿ ਮਿਲੈ ਜਿਸਹਿ ਪੂਰਨ ਕਰਮ ॥੩॥ ਜਨਮ ਜਨਮ ਬਿਖਾਦ ਬਿਨਸੇ ਰਾਖਿ ਲੀਨੇ ਆਪਿ ॥ ਮਾਤ ਪਿਤਾ ਮੀਤ ਭਾਈ ਜਨ ਨਾਨਕ ਹਰਿ ਹਰਿ ਜਾਪਿ ॥੪॥੧॥੧੩॥
ੴ ਸਤਿਗੁਰ ਪ੍ਰਸਾਦਿ ॥
ਪ੍ਰਭਾਤੀ ਮਹਲਾ ੫ ਬਿਭਾਸ ਪੜਤਾਲ ॥ ਰਾਮ ਰਾਮ ਰਾਮ ਰਾਮ ਜਾਪ ॥ ਕਲਿ ਕਲੇਸ ਲੋਭ ਮੋਹ ਬਿਨਸਿ ਜਾਇ ਅਹੰ ਤਾਪ ॥੧॥ ਰਹਾਉ ॥ ਆਪੁ ਤਿਆਗਿ ਸੰਤ ਚਰਨ ਲਾਗਿ ਮਨੁ ਪਵਿਤੁ ਜਾਹਿ ਪਾਪ ॥੧॥ ਨਾਨਕੁ ਬਾਰਿਕੁ ਕਛੂ ਨ ਜਾਨੈ ਰਾਖਨ ਕਉ ਪ੍ਰਭੁ ਮਾਈ ਬਾਪ ॥੨॥੧॥੧੪॥ ਪ੍ਰਭਾਤੀ ਮਹਲਾ ੫ ॥ ਚਰਨ ਕਮਲ ਸਰਨਿ ਟੇਕ ॥ ਊਚ ਮੂਚ ਬੇਅੰਤੁ ਠਾਕੁਰੁ ਸਰਬ ਊਪਰਿ ਤੁਹੀ ਏਕ ॥੧॥ ਰਹਾਉ ॥ ਪ੍ਰਾਨ ਅਧਾਰ ਦੁਖ ਬਿਦਾਰ ਦੈਨਹਾਰ ਬੁਧਿ ਬਿਬੇਕ ॥੧॥ ਨਮਸਕਾਰ ਰਖਨਹਾਰ ਮਨਿ ਅਰਾਧਿ ਪ੍ਰਭੂ ਮੇਕ ॥ ਸੰਤ ਰੇਨੁ ਕਰਉ ਮਜਨੁ ਨਾਨਕ ਪਾਵੈ ਸੁਖ ਅਨੇਕ ॥੨॥੨॥੧੫॥