ਧਾਵਤੁ ਰਾਖੈ ਠਾਕਿ ਰਹਾਏ ॥ ਸਚਾ ਨਾਮੁ ਮੰਨਿ ਵਸਾਏ ॥੪॥ ਬਿਸਮ ਬਿਨੋਦ ਰਹੇ ਪਰਮਾਦੀ ॥ ਗੁਰਮਤਿ ਮਾਨਿਆ ਏਕ ਲਿਵ ਲਾਗੀ ॥ ਦੇਖਿ ਨਿਵਾਰਿਆ ਜਲ ਮਹਿ ਆਗੀ ॥ ਸੋ ਬੂਝੈ ਹੋਵੈ ਵਡਭਾਗੀ ॥੫॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਅਨਦਿਨੁ ਜਾਗੈ ਸਚਿ ਲਿਵ ਲਾਏ ॥ ਏਕੋ ਜਾਣੈ ਅਵਰੁ ਨ ਕੋਇ ॥ ਸੁਖਦਾਤਾ ਸੇਵੇ ਨਿਰਮਲੁ ਹੋਇ ॥੬॥ ਸੇਵਾ ਸੁਰਤਿ ਸਬਦਿ ਵੀਚਾਰਿ ॥ ਜਪੁ ਤਪੁ ਸੰਜਮੁ ਹਉਮੈ ਮਾਰਿ ॥ ਜੀਵਨ ਮੁਕਤੁ ਜਾ ਸਬਦੁ ਸੁਣਾਏ ॥ ਸਚੀ ਰਹਤ ਸਚਾ ਸੁਖੁ ਪਾਏ ॥੭॥ ਸੁਖਦਾਤਾ ਦੁਖੁ ਮੇਟਣਹਾਰਾ ॥ ਅਵਰੁ ਨ ਸੂਝਸਿ ਬੀਜੀ ਕਾਰਾ ॥ ਤਨੁ ਮਨੁ ਧਨੁ ਹਰਿ ਆਗੈ ਰਾਖਿਆ ॥ ਨਾਨਕੁ ਕਹੈ ਮਹਾ ਰਸੁ ਚਾਖਿਆ ॥੮॥੨॥ ਪ੍ਰਭਾਤੀ ਮਹਲਾ ੧ ॥ ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭਕ ਕਰੈ ॥ ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਡੂਬਿ ਮਰੈ ॥ ਅੰਧਾ ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਨ ਲਹੈ ॥ ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥੧॥ ਖਟੁ ਕਰਮ ਨਾਮੁ ਨਿਰੰਜਨੁ ਸੋਈ ॥ ਤੂ ਗੁਣ ਸਾਗਰੁ ਅਵਗੁਣ ਮੋਹੀ ॥੧॥ ਰਹਾਉ ॥ ਮਾਇਆ ਧੰਧਾ ਧਾਵਣੀ ਦੁਰਮਤਿ ਕਾਰ ਬਿਕਾਰ ॥ ਮੂਰਖੁ ਆਪੁ ਗਣਾਇਦਾ ਬੂਝਿ ਨ ਸਕੈ ਕਾਰ ॥ ਮਨਸਾ ਮਾਇਆ ਮੋਹਣੀ ਮਨਮੁਖ ਬੋਲ ਖੁਆਰ ॥ ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀਂਗਾਰ ॥੨॥ ਝੂਠੀ ਮਨ ਕੀ ਮਤਿ ਹੈ ਕਰਣੀ ਬਾਦਿ ਬਿਬਾਦੁ ॥ ਝੂਠੇ ਵਿਚਿ ਅਹੰਕਰਣੁ ਹੈ ਖਸਮ ਨ ਪਾਵੈ ਸਾਦੁ ॥ ਬਿਨੁ ਨਾਵੈ ਹੋਰੁ ਕਮਾਵਣਾ ਫਿਕਾ ਆਵੈ ਸਾਦੁ ॥ ਦੁਸਟੀ ਸਭਾ ਵਿਗੁਚੀਐ ਬਿਖੁ ਵਾਤੀ ਜੀਵਣ ਬਾਦਿ ॥੩॥ ਏ ਭ੍ਰਮਿ ਭੂਲੇ ਮਰਹੁ ਨ ਕੋਈ ॥ ਸਤਿਗੁਰੁ ਸੇਵਿ ਸਦਾ ਸੁਖੁ ਹੋਈ ॥ ਬਿਨੁ ਸਤਿਗੁਰ ਮੁਕਤਿ ਕਿਨੈ ਨ ਪਾਈ ॥ ਆਵਹਿ ਜਾਂਹਿ ਮਰਹਿ ਮਰਿ ਜਾਹੀਂ ॥੪॥ ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ ॥ ਇਸ ਨੋ ਵਿਆਪੈ ਸੋਗ ਸੰਤਾਪੁ ॥ ਸੋ ਸੇਵਹੁ ਜਿਸੁ ਮਾਈ ਨ ਬਾਪੁ ॥ ਵਿਚਹੁ ਚੂਕੈ ਤਿਸਨਾ ਅਰੁ ਆਪੁ ॥੫॥ ਜਹ ਜਹ ਦੇਖਾ ਤਹ ਤਹ ਸੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥ ਹਿਰਦੈ ਸਚੁ ਏਹ ਕਰਣੀ ਸਾਰੁ ॥ ਹੋਰੁ ਸਭੁ ਪਾਖੰਡੁ ਪੂਜ ਖੁਆਰੁ ॥੬॥ ਦੁਬਿਧਾ ਚੂਕੈ ਤਾਂ ਸਬਦੁ ਪਛਾਣੁ ॥ ਘਰਿ ਬਾਹਰਿ ਏਕੋ ਕਰਿ ਜਾਣੁ ॥ ਏਹਾ ਮਤਿ ਸਬਦੁ ਹੈ ਸਾਰੁ ॥ ਵਿਚਿ ਦੁਬਿਧਾ ਮਾਥੈ ਪਵੈ ਛਾਰੁ ॥੭॥ ਕਰਣੀ ਕੀਰਤਿ ਗੁਰਮਤਿ ਸਾਰੁ ॥ ਸੰਤ ਸਭਾ ਗੁਣ ਗਿਆਨੁ ਬੀਚਾਰੁ ॥ ਮਨੁ ਮਾਰੇ ਜੀਵਤ ਮਰਿ ਜਾਣੁ ॥ ਨਾਨਕ ਨਦਰੀ ਨਦਰਿ ਪਛਾਣੁ ॥੮॥੩॥