ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਜੈਜਾਵੰਤੀ ਮਹਲਾ ੯ ॥ ਦੁਪਦੇ ॥ ਮਨ ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥ ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥੧॥ ਰਹਾਉ ॥ ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥੧॥ ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥੨॥੧॥ ਜੈਜਾਵੰਤੀ ਮਹਲਾ ੯ ॥ ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥ ਕਹਉ ਕਹਾ ਬਾਰ ਬਾਰ ਸਮਝਤ ਨਹੀ ਕਿਉ ਗਵਾਰ ॥ ਬਿਨਸਤ ਨਹ ਲਗੈ ਬਾਰ ਓਰੇ ਸਮ ਗਾਤੁ ਹੈ ॥੧॥ ਰਹਾਉ ॥ ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥ ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥੧॥ ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੌ ਜਸੁ ਹੀਐ ਧਾਰਿ ॥ ਨਾਨਕ ਜਨ ਕਹਿ ਪੁਕਾਰਿ ਅਉਸਰੁ ਬਿਹਾਤੁ ਹੈ ॥੨॥੨॥ ਜੈਜਾਵੰਤੀ ਮਹਲਾ ੯ ॥ ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥ ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥ ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥੧॥ ਰਹਾਉ ॥ ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥ ਦਾਰਾ ਸੁਤ ਭਇਓ ਦੀਨੁ ਪਗਹੁ ਪਰੀ ਬੇਰੀ ॥੧॥ ਨਾਨਕ ਜਨ ਕਹੈ ਪੁਕਾਰਿ ਸੁਪਨੈ ਜਿਉ ਜਗ ਪਸਾਰੁ ॥ ਸਿਮਰਤ ਨਹ ਕਿਉ ਮੁਰਾਰਿ ਮਾਇਆ ਜਾ ਕੀ ਚੇਰੀ ॥੨॥੩॥ ਜੈਜਾਵੰਤੀ ਮਹਲਾ ੯ ॥ ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਿਓ ਨਹ ਰੇ ਅਜਾਨ ॥ ਕਾਲੁ ਤਉ ਪਹੂਚਿਓ