ਗੁਰ ਮੰਤ੍ਰਣਹ ॥ ਪ੍ਰੀਤਮ ਭਗਵਾਨ ਅਚੁਤ ॥ ਨਾਨਕ ਸੰਸਾਰ ਸਾਗਰ ਤਾਰਣਹ ॥੧੪॥ ਮਰਣੰ ਬਿਸਰਣੰ ਗੋਬਿੰਦਹ ॥ ਜੀਵਣੰ ਹਰਿ ਨਾਮ ਧ੍ਯ੍ਯਾਵਣਹ ॥ ਲਭਣੰ ਸਾਧ ਸੰਗੇਣ ॥ ਨਾਨਕ ਹਰਿ ਪੂਰਬਿ ਲਿਖਣਹ ॥੧੫॥ ਦਸਨ ਬਿਹੂਨ ਭੁਯੰਗੰ ਮੰਤ੍ਰੰ ਗਾਰੁੜੀ ਨਿਵਾਰੰ ॥ ਬ੍ਯ੍ਯਾਧਿ ਉਪਾੜਣ ਸੰਤੰ ॥ ਨਾਨਕ ਲਬਧੰ ਕਰਮਣਹ ॥੧੬॥ ਜਥ ਕਥ ਰਮਣੰ ਸਰਣੰ ਸਰਬਤ੍ਰ ਜੀਅਣਹ ॥ ਤਥ ਲਗਣੰ ਪ੍ਰੇਮ ਨਾਨਕ ॥ ਪਰਸਾਦੰ ਗੁਰ ਦਰਸਨਹ ॥੧੭॥ ਚਰਣਾਰਬਿੰਦ ਮਨ ਬਿਧ੍ਯ੍ਯੰ ॥ ਸਿਧ੍ਯ੍ਯੰ ਸਰਬ ਕੁਸਲਣਹ ॥ ਗਾਥਾ ਗਾਵੰਤਿ ਨਾਨਕ ਭਬ੍ਯ੍ਯੰ ਪਰਾ ਪੂਰਬਣਹ ॥੧੮॥ ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ ॥ ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭ੍ਯ੍ਯਤੇ ॥੧੯॥ ਬੇਦ ਪੁਰਾਣ ਸਾਸਤ੍ਰ ਬੀਚਾਰੰ ॥ ਏਕੰਕਾਰ ਨਾਮ ਉਰ ਧਾਰੰ ॥ ਕੁਲਹ ਸਮੂਹ ਸਗਲ ਉਧਾਰੰ ॥ ਬਡਭਾਗੀ ਨਾਨਕ ਕੋ ਤਾਰੰ ॥੨੦॥ ਸਿਮਰਣੰ ਗੋਬਿੰਦ ਨਾਮੰ ਉਧਰਣੰ ਕੁਲ ਸਮੂਹਣਹ ॥ ਲਬਧਿਅੰ ਸਾਧ ਸੰਗੇਣ ਨਾਨਕ ਵਡਭਾਗੀ ਭੇਟੰਤਿ ਦਰਸਨਹ ॥੨੧॥ ਸਰਬ ਦੋਖ ਪਰੰਤਿਆਗੀ ਸਰਬ ਧਰਮ ਦ੍ਰਿੜੰਤਣਃ ॥ ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖ੍ਯ੍ਯਣਃ ॥੨੨॥ ਹੋਯੋ ਹੈ ਹੋਵੰਤੋ ਹਰਣ ਭਰਣ ਸੰਪੂਰਣਃ ॥ ਸਾਧੂ ਸਤਮ ਜਾਣੋ ਨਾਨਕ ਪ੍ਰੀਤਿ ਕਾਰਣੰ ॥੨੩॥ ਸੁਖੇਣ ਬੈਣ ਰਤਨੰ ਰਚਨੰ ਕਸੁੰਭ ਰੰਗਣਃ ॥ ਰੋਗ ਸੋਗ ਬਿਓਗੰ ਨਾਨਕ ਸੁਖੁ ਨ ਸੁਪਨਹ ॥੨੪॥
ੴ ਸਤਿਗੁਰ ਪ੍ਰਸਾਦਿ ॥
ਫੁਨਹੇ ਮਹਲਾ ੫ ॥ ਹਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥ ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥ ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥ ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥ ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥ ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥ ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥ ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥ ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥ ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥ ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥ ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥ ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ