ਪਾਈਆ ॥੪॥ ਆਸਾ ਇਤੀ ਆਸ ਕਿ ਆਸ ਪੁਰਾਈਐ ॥ ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥ ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥ ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥ ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥ ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥ ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥ ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥ ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥ ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖ ਨਾਸਨਾ ॥ ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥ ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥ ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥ ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥ ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥ ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥ ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥ ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥ ਖੋਜਤ ਫਿਰਉ ਬਿਦੇਸ ਪੀਉ ਕਤ ਪਾਈਐ ॥ ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥ ਚਾਤ੍ਰਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥ ਬਨ ਬਨ ਫਿਰਤ ਉਦਾਸ ਬੂੰਦ ਜਲ ਕਾਰਣੇ ॥ ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥ ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥ ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥ ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥ ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥ ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥ ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥ ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥ ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥ ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥ ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥ ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥ ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥ ਪੰਕਜਿ ਫਾਥੇ ਪੰਕ ਮਹਾ ਮਦ ਗੁੰਫਿਆ ॥ ਅੰਗ ਸੰਗ ਉਰਝਾਇ

error: Content is protected !!