ਬਿਸਰਤੇ ਸੁੰਫਿਆ ॥ ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥ ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥੧੫॥ ਧਾਵਉ ਦਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥ ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥ ਤੀਖਣ ਬਾਣ ਚਲਾਇ ਨਾਮੁ ਪ੍ਰਭ ਧਿਆਈਐ ॥ ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥੧੬॥ ਸਤਿਗੁਰ ਕੀਨੀ ਦਾਤਿ ਮੂਲਿ ਨ ਨਿਖੁਟਈ ॥ ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥ ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥ ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥੧੭॥ ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥ ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥ ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥ ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥੧੮॥ ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥ ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥ ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥ ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹਿ ਜਾਨਿਆ ॥੧੯॥ ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥ ਮਹਾ ਦੁਰਗੰਧਤ ਵਾਸੁ ਸਠ ਕਾ ਛਾਰੁ ਤਨ ॥ ਫਿਰਤਉ ਗਰਬ ਗੁਬਾਰਿ ਮਰਣੁ ਨਹ ਜਾਨਈ ॥ ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥੨੦॥ ਜਿਸ ਕੀ ਪੂਜੈ ਅਉਧ ਤਿਸੈ ਕਉਣੁ ਰਾਖਈ ॥ ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥ ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥ ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥੨੧॥ ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥ ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥ ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥ ਹਰਿਹਾਂ ਹਉ ਬਲਿਹਾਰੀ ਤਿੰਨ੍ਹ੍ਹ ਜਿ ਹਰਿ ਰੰਗੁ ਰਾਵਣੇ ॥੨੨॥ ਵੈਦਾ ਸੰਦਾ ਸੰਗੁ ਇਕਠਾ ਹੋਇਆ ॥ ਅਉਖਧ ਆਏ ਰਾਸਿ ਵਿਚਿ ਆਪਿ ਖਲੋਇਆ ॥ ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥ ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥੨੩॥

ੴ ਸਤਿਗੁਰ ਪ੍ਰਸਾਦਿ ॥

ਚਉਬੋਲੇ ਮਹਲਾ ੫ ॥ ਸੰਮਨ ਜਉ ਇਸ ਪ੍ਰੇਮ ਕੀ ਦਮਕ੍ਰਿਹੁ ਹੋਤੀ ਸਾਟ ॥ ਰਾਵਨ ਹੁਤੋ ਸੁ ਰੰਕ ਨਹ ਜਿਨਿ ਸਿਰ ਦੀਨੇ ਕਾਟਿ ॥੧॥ ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥ ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥੨॥

error: Content is protected !!