ਨਿਦਾਨ ॥੮੫॥ ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥ ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥੮੬॥ ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥ ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥੮੭॥ ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥ ਓਹ ਝੂਲੈ ਓਹੁ ਚੀਰੀਐ ਸਾਕਤ ਸੰਗੁ ਨ ਹੇਰਿ ॥੮੮॥ ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ ॥ ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ ॥੮੯॥ ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੈ ਪੁਕਾਰ ॥ ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ ॥੯੦॥ ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥ ਚਾਰਿ ਮਰੰਤਹ ਛਿਅ ਮੂਏ ਚਾਰਿ ਪੁਰਖ ਦੁਇ ਨਾਰਿ ॥੯੧॥ ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ ॥ ਜਿਨਿ ਹਰਿ ਕਾ ਨਾਮੁ ਨ ਚੇਤਿਓ ਕਹਾ ਭੁਲਾਨੇ ਅਉਰ ॥੯੨॥ ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥ ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ ॥੯੩॥ ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ ॥ ਜਿਨ ਹਰਿ ਕਾ ਨਾਮੁ ਨ ਚੇਤਿਓ ਬਾਦਹਿ ਜਨਮੇਂ ਆਇ ॥੯੪॥ ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥ ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥੯੫॥ ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੋ ਕੀਓ ਨ ਮੀਤੁ ॥ ਚਾਲੇ ਥੇ ਹਰਿ ਮਿਲਨ ਕਉ ਬੀਚਹਿ ਅਟਕਿਓ ਚੀਤੁ ॥੯੬॥ ਕਬੀਰ ਕਾਰਨੁ ਬਪੁਰਾ ਕਿਆ ਕਰੈ ਜਉ ਰਾਮੁ ਨ ਕਰੈ ਸਹਾਇ ॥ ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ ॥੯੭॥ ਕਬੀਰ ਅਵਰਹ ਕਉ ਉਪਦੇਸਤੇ ਮੁਖ ਮਹਿ ਪਰਿ ਹੈ ਰੇਤੁ ॥ ਰਾਸਿ ਬਿਰਾਨੀ ਰਾਖਤੇ ਖਾਇਯਾ ਘਰ ਕਾ ਖੇਤੁ ॥੯੮॥ ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ ॥ ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ ॥੯੯॥ ਕਬੀਰ ਸੰਗਤਿ ਸਾਧ ਕੀ ਦਿਨ ਦਿਨ ਦੂਨਾ ਹੇਤੁ ॥ ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥੧੦੦॥ ਕਬੀਰ ਮਨੁ ਮੂੰਡਿਆ ਨਹੀ ਕੇਸ ਮੁੰਡਾਏ ਕਾਹਿ ॥ ਜੋ ਕਿਛੁ ਕੀਆ ਸੋ ਮਨ ਕੀਆ ਮੂੰਡਿਆ ਮੂੰਡੁ ਅਜਾਂਇ ॥੧੦੧॥ ਕਬੀਰ ਰਾਮੁ ਨ ਛੋਡੀਐ ਤਨੁ ਧਨੁ ਜਾਇ ਤ ਜਾਇ ॥ ਚਰਨ ਕਮਲ ਚਿਤੁ ਬੇਧਿਆ ਰਾਮਹਿ ਨਾਮਿ ਸਮਾਇ ॥੧੦੨॥ ਕਬੀਰ ਜੋ ਹਮ ਜੰਤੁ ਬਜਾਵਤੇ ਟੂਟਿ ਗਈਂ ਸਭ ਤਾਰ ॥ ਜੰਤੁ ਬਿਚਾਰਾ ਕਿਆ ਕਰੈ ਜਾਂ ਚਲੇ ਬਜਾਵਨਹਾਰ ॥੧੦੩॥ ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ ॥